Exodus 32:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੂਸਾ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਦੱਸਾਂਗਾ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਕੀ ਆਖਦਾ ਹੈ; ‘ਹਰੇਕ ਆਦਮੀ ਨੂੰ ਆਪਣੀ ਤਲਵਾਰ ਫ਼ੜ ਲੈਣੀ ਚਾਹੀਦੀ ਹੈ ਅਤੇ ਡੇਰੇ ਦੇ ਇੱਕ ਸਿਰੇ ਤੋਂ ਦੂਸਰੇ ਸਿਰੇ ਤੱਕ ਜਾਣਾ ਚਾਹੀਦਾ ਹੈ। ਤੁਹਾਨੂੰ ਇਨ੍ਹਾਂ ਲੋਕਾਂ ਨੂੰ ਜ਼ਰੂਰ ਸਜ਼ਾ ਦੇਣੀ ਚਾਹੀਦੀ ਹੈ, ਭਾਵੇਂ ਹਰ ਬੰਦੇ ਨੂੰ ਆਪਣਾ ਭਰਾ ਆਪਣੇ ਦੋਸਤਾਂ ਅਤੇ ਗੁਆਂਢੀਆਂ ਨੂੰ ਕਤਲ ਕਰਨਾ ਪਵੇ।’”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਸਭ ਮਨੁੱਖ ਆਪਣੀਆਂ ਤੇਗਾਂ ਲੱਕ ਨਾਲ ਬੰਨ੍ਹ ਕੇ ਡੇਰੇ ਦੇ ਵਿੱਚ ਦੀ ਫਾਟਕ ਤੋਂ ਫਾਟਕ ਤੀਕ ਆਉਂਦੇ ਜਾਂਦੇ ਆਪਣੇ ਭਰਾ ਆਪਣੇ ਸਾਥੀ ਅਤੇ ਆਪਣੇ ਗਵਾਂਢੀ ਨੂੰ ਵੱਢ ਸੁੱਟਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਸਭ ਮਨੁੱਖ ਆਪਣੀਆਂ ਤਲਵਾਰਾਂ ਲੱਕ ਨਾਲ ਬੰਨ੍ਹ ਕੇ ਡੇਰੇ ਦੇ ਵਿੱਚ ਦੀ ਫਾਟਕ ਤੋਂ ਫਾਟਕ ਤੱਕ ਆਉਂਦੇ ਜਾਂਦੇ ਆਪਣੇ ਭਰਾ ਆਪਣੇ ਸਾਥੀ ਅਤੇ ਆਪਣੇ ਗੁਆਂਢੀ ਨੂੰ ਵੱਢ ਸੁੱਟਣ।