Exodus 32:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਨੇ ਲੋਕਾਂ ਪਾਸੋਂ ਸੋਨਾ ਲੈ ਲਿਆ। ਫ਼ੇਰ ਉਸ ਨੇ ਇਸ ਨੂੰ ਵਰਤਕੇ ਇੱਕ ਵੱਛੇ ਦੀ ਮੂਰਤੀ ਬਣਾਈ। ਹਾਰੂਨ ਨੇ ਛੈਣੀ ਲੈ ਕੇ ਇਸ ਮੂਰਤੀ ਨੂੰ ਘੜਿਆ, ਅਤੇ ਫ਼ੇਰ ਉਸ ਨੇ ਇਸ ਉੱਤੇ ਸੋਨਾ ਚੜ੍ਹਾਇਆ। ਤਾਂ ਲੋਕਾਂ ਨੇ ਆਖਿਆ, “ਇਸਰਾਏਲ ਦੇ ਲੋਕੋ, ਇਹ ਹਨ ਤੁਹਾਡੇ ਦੇਵਤੇ। ਇਹੀ ਉਹ ਦੇਵਤੇ ਹਨ ਜਿਹੜੇ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲੈ ਕੇ ਆਏ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਓਹ ਉਨ੍ਹਾਂ ਦੇ ਹੱਥੋਂ ਲੈ ਲਏ ਅਰ ਉਨ੍ਹਾਂ ਨੂੰ ਢਾਲ ਕੇ ਇੱਕ ਉਕੱਰਨ ਵਾਲੇ ਸੰਦ ਨਾਲ ਘੜ ਕੇ ਉਹ ਦਾ ਇੱਕ ਬੱਛਾ ਬਣਾਇਆ ਤਾਂ ਉਨ੍ਹਾਂ ਨੇ ਆਖਿਆ, ਹੇ ਇਸਰਾਏਲ ਏਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਉਹ ਉਨ੍ਹਾਂ ਦੇ ਹੱਥੋਂ ਲੈ ਲਏ ਅਤੇ ਉਨ੍ਹਾਂ ਨੂੰ ਢਾਲ਼ ਕੇ ਇੱਕ ਉੱਕਰਨ ਵਾਲੇ ਸੰਦ ਨਾਲ ਘੜ੍ਹ ਕੇ ਉਹ ਦਾ ਇੱਕ ਵੱਛਾ ਬਣਾਇਆ ਤਾਂ ਉਨ੍ਹਾਂ ਨੇ ਆਖਿਆ, ਹੇ ਇਸਰਾਏਲ ਇਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ।