Exodus 32:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਬਹੁਤ ਛੇਤੀ ਉਹ ਗੱਲਾਂ ਕਰਨ ਤੋਂ ਪਿੱਛੇ ਹਟ ਗਏ ਹਨ ਜਿਨ੍ਹਾਂ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਉਨ੍ਹਾਂ ਨੇ ਆਪਣੇ ਲਈ ਪਿਘਲੇ ਹੋਏ ਸੋਨੇ ਦਾ ਵੱਛਾ ਬਣਾਇਆ। ਉਸ ਵਛੇ ਦੀ ਉਪਾਸਨਾ ਕਰ ਰਹੇ ਹਨ ਅਤੇ ਉਸ ਨੂੰ ਬਲੀਆਂ ਚੜ੍ਹਾ ਰਹੇ ਹਨ। ਲੋਕਾਂ ਨੇ ਆਖਿਆ ਹੈ, ‘ਇਸਰਾਏਲ, ਇਹੀ ਉਹ ਦੇਵਤੇ ਹਨ ਜਿਹੜੇ ਤੁਹਾਨੂੰ ਮਿਸਰ ਤੋਂ ਬਾਹਰ ਲਿਆਏ।’”
Punjabi Bible 2016 - ਪਵਿੱਤਰ ਬਾਈਬਲ O.V.
ਓਹ ਉਸ ਰਾਹ ਤੋਂ ਛੇਤੀ ਨਾਲ ਫਿਰ ਗਏ ਹਨ ਜਿਹ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੇ ਢਾਲ ਕੇ ਆਪਣੇ ਲਈ ਇੱਕ ਬੱਛਾ ਬਣਾਇਆ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਉਹ ਦੇ ਅੱਗੇ ਭੇਟ ਚੜ੍ਹਾ ਕੇ ਉਨ੍ਹਾਂ ਆਖਿਆ, ਹੇ ਇਸਰਾਏਲ ਏਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਰਾਹ ਤੋਂ ਛੇਤੀ ਨਾਲ ਫਿਰ ਗਏ ਹਨ ਜਿਹ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਦੇ ਢਾਲ਼ ਕੇ ਆਪਣੇ ਲਈ ਇੱਕ ਵੱਛਾ ਬਣਾਇਆ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਉਹ ਦੇ ਅੱਗੇ ਭੇਟ ਚੜ੍ਹਾ ਦੇ ਉਨ੍ਹਾਂ ਆਖਿਆ, ਹੇ ਇਸਰਾਏਲ ਇਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ।