Exodus 33:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਨਾਲ ਯਹੋਵਾਹ ਮੂਸਾ ਨਾਲ ਆਮ੍ਹੋ-ਸਾਹਮਣੇ ਗੱਲ ਕਰਦਾ ਸੀ। ਯਹੋਵਾਹ ਮੂਸਾ ਨਾਲ ਉਸੇ ਤਰ੍ਹਾਂ ਗੱਲ ਕਰਦਾ ਸੀ ਜਿਵੇਂ ਕੋਈ ਆਦਮੀ ਆਪਣੇ ਕਿਸੇ ਮਿੱਤਰ ਨਾਲ ਗੱਲ ਕਰਦਾ ਹੈ। ਯਹੋਵਾਹ ਨਾਲ ਗੱਲਾਂ ਕਰਨ ਤੋਂ ਮਗਰੋਂ ਮੂਸਾ ਡੇਰੇ ਅੰਦਰ ਵਾਪਸ ਆ ਜਾਂਦਾ ਸੀ। ਪਰ ਉਸਦਾ ਸਹਾਇਕ ਹਮੇਸ਼ਾ ਤੰਬੂ ਵਿੱਚ ਠਹਿਰਦਾ ਸੀ। ਇਹ ਸਹਾਇਕ ਸੀ ਨੂਨ ਦਾ ਪੁੱਤਰ ਯਹੋਸ਼ੂਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਮੂਸਾ ਨਾਲ ਆਹਮੋ ਸਾਹਮਣੇ ਗੱਲਾਂ ਕਰਦਾ ਸੀ ਜਿਵੇਂ ਕੋਈ ਮਨੁੱਖ ਆਪਣੇ ਸਜਣ ਨਾਲ ਬੋਲਦਾ ਹੈ ਅਤੇ ਉਹ ਫੇਰ ਡੇਰੇ ਨੂੰ ਮੁੜ ਜਾਂਦਾ ਸੀ ਪਰ ਉਸ ਦਾ ਇੱਕ ਗਭਰੂ ਸੇਵਾਦਾਰ ਨੂਨ ਦਾ ਪੁੱਤ੍ਰ ਯਹੋਸ਼ੁਆ ਤੰਬੂ ਦੇ ਵਿੱਚੋਂ ਨਾ ਹਿੱਲਦਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਮੂਸਾ ਨਾਲ ਆਹਮੋ-ਸਾਹਮਣੇ ਗੱਲਾਂ ਕਰਦਾ ਸੀ ਜਿਵੇਂ ਕੋਈ ਮਨੁੱਖ ਆਪਣੇ ਸੱਜਣ ਨਾਲ ਬੋਲਦਾ ਹੈ ਅਤੇ ਉਹ ਫੇਰ ਡੇਰੇ ਨੂੰ ਮੁੜ ਜਾਂਦਾ ਸੀ ਪਰ ਉਸ ਦਾ ਇੱਕ ਗੱਭਰੂ ਸੇਵਾਦਾਰ ਨੂਨ ਦਾ ਪੁੱਤਰ ਯਹੋਸ਼ੁਆ ਤੰਬੂ ਦੇ ਵਿੱਚੋਂ ਨਾ ਹਿੱਲਦਾ ਸੀ।