Exodus 33:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਯਹੋਵਾਹ ਨੂੰ ਆਖਿਆ, “ਤੁਸੀਂ ਮੈਨੂੰ ਆਖਿਆ ਸੀ ਕਿ ਮੈਂ ਇਨ੍ਹਾਂ ਲੋਕਾਂ ਦੀ ਅਗਵਾਈ ਕਰਾਂ। ਪਰ ਤੁਸੀਂ ਇਹ ਨਹੀਂ ਸੀ ਦੱਸਿਆ ਕਿ ਤੁਸੀਂ ਮੇਰੇ ਨਾਲ ਕਿਸਨੂੰ ਭੇਜੋਂਗੇ। ਤੁਸੀਂ ਮੈਨੂੰ ਆਖਿਆ ਸੀ, ‘ਮੈਂ ਤੈਨੂੰ ਬਹੁਤ ਚੰਗੀ ਤਰ੍ਹਾਂ ਜਾਣਦਾ ਹਾਂ ਤੇ ਮੈਂ ਤੇਰੇ ਉੱਤੇ ਪ੍ਰਸੰਨ ਹਾਂ।’
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮੂਸਾ ਨੇ ਯਹੋਵਾਹ ਨੂੰ ਆਖਿਆ, ਵੇਖ ਤੂੰ ਮੈਨੂੰ ਆਖਦਾ ਹੈਂ ਕਿ ਇਨ੍ਹਾਂ ਲੋਕਾਂ ਨੂੰ ਉਤਾਹਾਂ ਲੈ ਜਾਹ ਪਰ ਤੈਂ ਮੈਨੂੰ ਨਹੀਂ ਦੱਸਿਆ ਕਿਹ ਨੂੰ ਤੂੰ ਮੇਰੇ ਨਾਲ ਘੱਲੇਂਗਾ ਤਾਂ ਵੀ ਤੈਂ ਆਖਿਆ ਹੈ, ਮੈਂ ਤੈਨੂੰ ਨਾਉਂ ਤੋਂ ਜਾਣਦਾ ਹਾਂ ਅਤੇ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਮੂਸਾ ਨੇ ਯਹੋਵਾਹ ਨੂੰ ਆਖਿਆ, ਵੇਖ ਤੂੰ ਮੈਨੂੰ ਆਖਦਾ ਹੈਂ ਕਿ ਇਨ੍ਹਾਂ ਲੋਕਾਂ ਨੂੰ ਉਤਾਹਾਂ ਲੈ ਜਾ ਪਰ ਤੂੰ ਮੈਨੂੰ ਨਹੀਂ ਦੱਸਿਆ ਕਿਹ ਨੂੰ ਤੂੰ ਮੇਰੇ ਨਾਲ ਭੇਜੇਂਗਾ ਤਾਂ ਵੀ ਤੂੰ ਆਖਿਆ ਹੈ, ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ ਅਤੇ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ।