Exodus 34:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਪੱਥਰ ਦੀਆਂ ਉਨ੍ਹਾਂ ਪਹਿਲੀਆਂ ਤਖਤੀਆਂ ਵਰਗੀਆਂ ਦੋ ਹੋਰ ਤਖਤੀਆਂ ਬਣਾ ਦਿੱਤੀਆਂ ਜਿਹੜੀਆਂ ਟੁੱਟ ਗਈਆਂ ਸਨ। ਮੈਂ ਇਨ੍ਹਾਂ ਤਖਤੀਆਂ ਉੱਤੇ ਉਹੀ ਸ਼ਬਦ ਲਿਖਾਂਗਾ ਜਿਹੜੇ ਪਹਿਲੀਆਂ ਦੋਹਾਂ ਤਖਤੀਆਂ ਉੱਤੇ ਲਿਖੇ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ, ਤੂੰ ਪਹਿਲੇ ਵਰਗੀਆਂ ਪੱਥਰਾਂ ਦੀਆਂ ਦੋ ਫੱਟੀਆਂ ਘੜ ਅਤੇ ਮੈਂ ਉਨ੍ਹਾਂ ਫੱਟੀਆਂ ਉੱਤੇ ਓਹ ਗੱਲਾਂ ਲਿਖਾਂਗਾ ਜਿਹੜੀਆਂ ਪਹਿਲੀਆਂ ਫੱਟੀਆਂ ਉੱਤੇ ਸਨ ਜਿਨ੍ਹਾਂ ਨੂੰ ਤੈਂ ਭੰਨ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਪਹਿਲਾਂ ਦੀ ਤਰ੍ਹਾਂ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਅਤੇ ਮੈਂ ਉਨ੍ਹਾਂ ਫੱਟੀਆਂ ਉੱਤੇ ਉਹ ਗੱਲਾਂ ਲਿਖਾਂਗਾ ਜਿਹੜੀਆਂ ਪਹਿਲੀਆਂ ਫੱਟੀਆਂ ਉੱਤੇ ਸਨ ਜਿਨ੍ਹਾਂ ਨੂੰ ਤੂੰ ਭੰਨ ਸੁੱਟਿਆ।