Exodus 34:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੋਵਾਹ ਨੇ ਆਖਿਆ, “ਮੈਂ ਇਹ ਇਕਰਾਰਨਾਮਾ ਤੇਰੇ ਸਾਰੇ ਲੋਕਾਂ ਨਾਲ ਕਰ ਰਿਹਾ ਹਾਂ। ਮੈਂ ਅਜਿਹੀਆਂ ਹੈਰਾਨੀ ਭਰੀਆਂ ਗੱਲਾਂ ਕਰਾਂਗਾ ਜਿਹੜੀਆਂ ਧਰਤੀ ਦੀ ਕਿਸੇ ਹੋਰ ਕੌਮ ਲਈ ਕਦੇ ਵੀ ਨਹੀਂ ਕੀਤੀਆਂ ਗਈਆਂ। ਤੇਰੇ ਨਾਲ ਦੇ ਲੋਕ ਦੇਖਣਗੇ ਕਿ ਮੈਂ, ਯਹੋਵਾਹ, ਬਹੁਤ ਮਹਾਨ ਹਾਂ। ਲੋਕ ਉਨ੍ਹਾਂ ਹੈਰਾਨੀ ਭਰੇ ਕਾਰਨਾਮਿਆਂ ਨੂੰ ਦੇਖਣਗੇ ਜਿਹੜੇ ਮੈਂ ਤੁਹਾਦੇ ਲਈ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਆਖਿਆ, ਵੇਖ ਮੈਂ ਇੱਕ ਨੇਮ ਬੰਨ੍ਹਦਾ ਹਾਂ। ਤੇਰੇ ਸਾਰੇ ਲੋਕਾਂ ਦੇ ਸਾਹਮਣੇ ਮੈਂ ਅਜੇਹੇ ਅਚਰਜ ਕਰਾਂਗਾ ਜਿਹੜੇ ਨਾ ਸਾਰੀ ਧਰਤੀ ਉੱਤੇ ਨਾ ਕਿਸੇ ਕੌਮ ਵਿੱਚ ਕੀਤੇ ਗਏ ਹੋਣ ਅਤੇ ਸਾਰੇ ਲੋਕ ਜਿੰਨ੍ਹਾਂ ਦੇ ਵਿੱਚ ਤੂੰ ਹੈਂ ਯਹੋਵਾਹ ਦਾ ਕੰਮ ਵੇਖਣਗੇ ਕਿਉਂ ਜੋ ਉਹ ਇੱਕ ਡਰਾਉਣੀ ਗੱਲ ਹੈ ਜਿਹੜੀ ਮੈਂ ਤੇਰੇ ਨਾਲ ਕਰਦਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਆਖਿਆ, ਵੇਖ ਮੈਂ ਇੱਕ ਨੇਮ ਬੰਨ੍ਹਦਾ ਹਾਂ। ਤੇਰੇ ਸਾਰੇ ਲੋਕਾਂ ਦੇ ਸਾਹਮਣੇ ਮੈਂ ਅਜਿਹੇ ਅਚਰਜ਼ ਕਰਾਂਗਾ ਜਿਹੜੇ ਨਾ ਸਾਰੀ ਧਰਤੀ ਉੱਤੇ ਨਾ ਕਿਸੇ ਕੌਮ ਵਿੱਚ ਕੀਤੇ ਗਏ ਹੋਣ ਅਤੇ ਸਾਰੇ ਲੋਕ ਜਿਨ੍ਹਾਂ ਦੇ ਵਿੱਚ ਤੂੰ ਹੈਂ ਯਹੋਵਾਹ ਦੇ ਕੰਮ ਨੂੰ ਵੇਖਣਗੇ ਕਿਉਂ ਜੋ ਉਹ ਇੱਕ ਡਰਾਉਣੀ ਗੱਲ ਹੈ ਜਿਹੜੀ ਮੈਂ ਤੇਰੇ ਨਾਲ ਕਰਦਾ ਹਾਂ।