Exodus 34:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੋਸ਼ਿਆਰ ਰਹਿਣਾ ਕਿ ਜਿਹੜੇ ਲੋਕ ਉਸ ਧਰਤੀ ਉੱਤੇ ਰਹਿੰਦੇ ਹਨ ਉਨ੍ਹਾਂ ਨਾਲ ਕੋਈ ਇਕਰਾਰਨਾਮੇ ਨਹੀਂ ਕਰਨਾ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਹੋ ਸੱਕਦਾ ਹੈ ਕਿ ਤੁਸੀਂ ਉਨ੍ਹਾਂ ਨਾਲ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਵਿੱਚ ਵੀ ਸ਼ਾਮਿਲ ਹੋ ਜਾਵੋਂ। ਉਹ ਲੋਕ ਤੁਹਾਨੂੰ ਆਪਣੇ ਵਿੱਚ ਸ਼ਾਮਿਲ ਹੋਣ ਦੀ ਦਾਵਤ ਵੀ ਦੇਣਗੇ ਅਤੇ ਤੁਸੀਂ ਉਨ੍ਹਾਂ ਦੀਆਂ ਬਲੀਆਂ ਦਾ ਭੋਜਨ ਕਰੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਮਤੇ ਤੂੰ ਉਸ ਦੇਸ ਦੇ ਵਸਨੀਕਾਂ ਨਾਲ ਨੇਮ ਬੰਨ੍ਹੇ ਅਤੇ ਜਦ ਓਹ ਆਪਣੇ ਦੇਵਤਿਆਂ ਦੇ ਪਿੱਛੇ ਜ਼ਨਾਕਾਰੀ ਕਰਨ ਅਤੇ ਆਪਣੇ ਦੇਵਤਿਆਂ ਨੂੰ ਬਲੀਆਂ ਚੜ੍ਹਾਉਣ ਤਾਂ ਕੋਈ ਤੈਨੂੰ ਸੱਦੇ ਅਰ ਤੂੰ ਉਸ ਦੀ ਬਲੀ ਤੋਂ ਖਾਵੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਤੇ ਤੂੰ ਉਸ ਦੇਸ਼ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਅਤੇ ਜਦ ਉਹ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਆਪਣੇ ਦੇਵਤਿਆਂ ਨੂੰ ਬਲੀਆਂ ਚੜ੍ਹਾਉਣ ਤਾਂ ਕੋਈ ਤੈਨੂੰ ਸੱਦੇ ਅਤੇ ਤੂੰ ਉਸ ਦੀ ਬਲੀ ਤੋਂ ਖਾਵੇਂ