Exodus 34:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਹਜ਼ਾਰਾਂ ਪੀੜੀਆਂ ਨੂੰ ਆਪਣੀ ਮਿਹਰ ਦਰਸਾਉਂਦਾ ਹੈ। ਯਹੋਵਾਹ ਲੋਕਾਂ ਦੀਆਂ ਕੀਤੀਆਂ ਗਲਤੀਆਂ ਨੂੰ ਮਾਫ਼ ਕਰ ਦਿੰਦਾ ਹੈ। ਪਰ ਯਹੋਵਾਹ ਦੋਸ਼ੀਆਂ ਨੂੰ ਸਜ਼ਾ ਦੇਣਾ ਨਹੀਂ ਭੁੱਲਦਾ। ਯਹੋਵਾਹ ਸਿਰਫ਼ ਦੋਸ਼ੀ ਲੋਕਾਂ ਨੂੰ ਹੀ ਸਜ਼ਾ ਨਹੀਂ ਦੇਵੇਗਾ, ਸਗੋਂ ਉਨ੍ਹਾਂ ਦੇ ਪੁੱਤ, ਪੋਤੇ ਅਤੇ ਪੜਪੋਤੇ ਵੀ ਉਨ੍ਹਾਂ ਦੇ ਕੀਤੇ ਮੰਦੇ ਕੰਮਾਂ ਲਈ, ਦੁੱਖ ਭੋਗਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਜ਼ਾਰਾਂ ਲਈ ਭਲਿਆਈ ਰੱਖਣ ਵਾਲਾ ਹੈ ਅਤੇ ਕੁਧਰਮ ਅਪਰਾਧ ਅਰ ਪਾਪ ਦਾ ਬਖ਼ਸ਼ਣ ਹਾਰ ਅਤੇ ਕੁਧਰਮੀ ਨੂੰ ਏਵੇਂ ਨਹੀਂ ਛੱਡਦਾ ਪਰ ਪੇਵਾਂ ਦਾ ਕੁਧਰਮ ਉਨ੍ਹਾਂ ਦੇ ਪੁੱਤ੍ਰਾਂ ਉੱਤੇ ਅਤੇ ਪੁੱਤ੍ਰਾਂ ਦੇ ਪੁੱਤ੍ਰਾਂ ਉੱਤੇ ਤੀਜੀ ਚੌਥੀ ਪੀੜ੍ਹੀ ਤੀਕ ਬਦਲਾ ਲੈਣ ਹਾਰ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਜ਼ਾਰਾਂ ਲਈ ਭਲਿਆਈ ਰੱਖਣ ਵਾਲਾ ਹੈ ਅਤੇ ਕੁਧਰਮ ਅਪਰਾਧ ਅਤੇ ਪਾਪ ਦਾ ਬਖ਼ਸ਼ਣਹਾਰ ਅਤੇ ਕੁਧਰਮੀ ਨੂੰ ਇਸੇ ਤਰ੍ਹਾਂ ਨਹੀਂ ਛੱਡਦਾ ਪਰ ਪਿਤਾਵਾਂ ਦਾ ਕੁਧਰਮ ਉਨ੍ਹਾਂ ਦੇ ਪੁੱਤਰਾਂ ਉੱਤੇ ਅਤੇ ਪੁੱਤਰਾਂ ਦੇ ਪੁੱਤਰਾਂ ਉੱਤੇ ਤੀਜੀ ਚੌਥੀ ਪੀੜ੍ਹੀ ਤੱਕ ਬਦਲਾ ਲੈਣ ਹਾਰ ਹੈ।