Exodus 37:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਤਾਂ ਦੇ ਖੰਭ ਅਕਾਸ਼ ਵੱਲ ਫ਼ੈਲੇ ਹੋਏ ਸਨ। ਦੂਤਾਂ ਨੇ ਆਪਣੇ ਖੰਭਾਂ ਨਾਲ ਸੰਦੂਕ ਨੂੰ ਢੱਕਿਆ ਹੋਇਆ ਸੀ। ਦੂਤਾਂ ਦਾ ਮੂੰਹ ਢੱਕਣ ਵੱਲ ਦੇਖਦੇ ਹੋਏ ਇੱਕ ਦੂਸਰੇ ਵੱਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਕਰੂਬੀ ਆਪਣੇ ਖੰਭ ਉਤਾਹਾਂ ਨੂੰ ਖਿੰਡਾਏ ਹੋਏ ਸਨ ਅਤੇ ਉਨ੍ਹਾਂ ਦੇ ਖੰਭ ਪਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਸਨ ਅਰ ਉਨ੍ਹਾਂ ਦੇ ਮੂੰਹ ਆਹਮੋ ਸਾਹਮਣੇ ਸਨ ਅਤੇ ਕਰੂਬੀਆਂ ਦੇ ਮੂੰਹ ਪਰਾਸਚਿਤ ਦੇ ਸਰਪੋਸ਼ ਵੱਲ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਕਰੂਬੀ ਆਪਣੇ ਖੰਭ ਉਤਾਹਾਂ ਨੂੰ ਖਿਲਾਰੇ ਹੋਏ ਸਨ ਅਤੇ ਉਨ੍ਹਾਂ ਦੇ ਖੰਭ ਪ੍ਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਸਨ ਅਤੇ ਉਨ੍ਹਾਂ ਦੇ ਮੂੰਹ ਆਹਮੋ-ਸਾਹਮਣੇ ਸਨ ਅਤੇ ਕਰੂਬੀਆਂ ਦੇ ਮੂੰਹ ਪ੍ਰਾਸਚਿਤ ਦੇ ਸਰਪੋਸ਼ ਵੱਲ ਸਨ।