Exodus 38:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਿੱਤਲ ਦੀ ਵਰਤੋਂ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੀਆਂ ਚੀਥੀਆਂ ਬਨਾਉਣ ਲਈ ਕੀਤੀ ਗਈ ਸੀ। ਉਨ੍ਹਾਂ ਨੇ ਜਗਵੇਦੀ ਬਨਾਉਣ ਲਈ ਅਤੇ ਪਿੱਤਲ ਦੀ ਅੰਗੀਠੀ ਬਨਾਉਣ ਲਈ ਵੀ ਇਸਦੀ ਵਰਤੋਂ ਕੀਤੀ ਸੀ। ਅਤੇ ਪਿੱਤਲ ਦੀ ਵਰਤੋਂ ਜਗਵੇਦੀ ਦੇ ਸਾਰੇ ਸੰਦਾਂ ਅਤੇ ਪਲੇਟਾਂ ਬਨਾਉਣ ਲਈ ਕੀਤੀ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਤੋਂ ਉਹ ਨੇ ਮੰਡਲੀ ਦੇ ਤੰਬੂ ਦੇ ਦਰਵੱਜੇ ਦੀਆਂ ਚੀਥੀਆਂ ਅਤੇ ਪਿੱਤਲ ਦੀ ਜਗਵੇਦੀ ਅਤੇ ਉਸ ਦੀ ਪਿੱਤਲ ਦੀ ਝੰਜਰੀ ਅਤੇ ਜਗਵੇਦੀ ਦੇ ਸਾਰੇ ਭਾਂਡੇ ਬਣਾਏ ਨਾਲੇ ਹਾਤੇ ਦੇ ਚੌਹਾਂ ਪਾਸਿਆਂ ਦੀਆਂ ਚੀਥੀਆਂ ਅਤੇ ਹਾਤੇ ਦੇ ਫਾਟਕ ਦੀਆਂ ਚੀਥੀਆਂ ਅਤੇ ਡੇਹਰੇ ਦੀਆਂ ਸਾਰੀਆਂ ਕੀਲੀਆਂ ਅਤੇ ਹਾਤੇ ਦੇ ਚੌਹਾਂ ਪਾਸਿਆਂ ਦੀਆਂ ਕੀਲੀਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਤੋਂ ਉਹ ਨੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦੀਆਂ ਚੀਥੀਆਂ ਅਤੇ ਪਿੱਤਲ ਦੀ ਜਗਵੇਦੀ ਅਤੇ ਉਸ ਦੀ ਪਿੱਤਲ ਦੀ ਝੰਜਰੀ ਅਤੇ ਜਗਵੇਦੀ ਦੇ ਸਾਰੇ ਭਾਂਡੇ ਬਣਾਏ ਨਾਲੇ ਵਿਹੜੇ ਦੇ ਚੌਹਾਂ ਪਾਸਿਆਂ ਦੀਆਂ ਚੀਥੀਆਂ ਅਤੇ ਵਿਹੜੇ ਦੇ ਫਾਟਕ ਦੀਆਂ ਚੀਥੀਆਂ ਅਤੇ ਡੇਰੇ ਦੀਆਂ ਸਾਰੀਆਂ ਕੀਲੀਆਂ ਅਤੇ ਵਿਹੜੇ ਦੇ ਚੌਹਾਂ ਪਾਸਿਆਂ ਦੀਆਂ ਕੀਲੀਆਂ।