Exodus 39:40 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਮੂਸਾ ਨੂੰ ਵਿਹੜੇ ਦੇ ਆਲੇ-ਦੁਆਲੇ ਦੀ ਪਰਦਿਆਂ ਦੀ ਕੰਧ, ਚੋਬਾਂ ਅਤੇ ਚੀਥੀਆਂ ਸਮੇਤ, ਦਿਖਾਈ। ਉਨ੍ਹਾਂ ਨੇ ਉਸ ਨੂੰ ਉਹ ਪਰਦਾ ਦਿਖਾਇਆ ਜਿਹੜਾ ਵਿਹੜੇ ਦੇ ਪ੍ਰਵੇਸ਼ ਦੁਆਰ ਨੂੰ ਕੱਜਦਾ ਸੀ। ਉਨ੍ਹਾਂ ਨੇ ਉਸ ਨੂੰ ਰਸੀਆਂ ਅਤੇ ਤੰਬੂ ਦੀਆਂ ਕਿੱਲੀਆਂ ਦਿਖਾਈਆਂ। ਉਨ੍ਹਾਂ ਨੇ ਉਸ ਨੂੰ ਪਵਿੱਤਰ ਤੰਬੂ ਅਰਥਾਤ ਮੰਡਲੀ ਵਾਲੇ ਤੰਬੂ ਵਿੱਚਲੀਆਂ ਸਾਰੀਆਂ ਚੀਜ਼ਾਂ ਦਿਖਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਹਾਤੇ ਦੀਆਂ ਕਨਾਤਾਂ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ ਅਤੇ ਹਾਤੇ ਦੇ ਫਾਟਕ ਦੀ ਓਟ ਅਤੇ ਉਸ ਦੀਆਂ ਲਾਸਾਂ ਅਤੇ ਉਸ ਦੀਆਂ ਕੀਲੀਆਂ ਅਤੇ ਡੇਹਰੇ ਦੀ ਮੰਡਲੀ ਦੇ ਤੰਬੂ ਦੀ ਉਪਾਸਨਾ ਦਾ ਸਾਰਾ ਸਮਾਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਹੜੇ ਦੀਆਂ ਕਨਾਤਾਂ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ ਅਤੇ ਵਿਹੜੇ ਦੇ ਫਾਟਕ ਦੀ ਓਟ ਅਤੇ ਉਸ ਦੀਆਂ ਲਾਸਾਂ ਅਤੇ ਉਸ ਦੀਆਂ ਕੀਲੀਆਂ ਅਤੇ ਡੇਰੇ ਦੀ ਮੰਡਲੀ ਦੇ ਤੰਬੂ ਦੀ ਉਪਾਸਨਾ ਦਾ ਸਾਰਾ ਸਮਾਨ