Exodus 4:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੂਸਾ ਮਿਸਰ ਵੱਲ ਵਾਪਸ ਜਾ ਰਿਹਾ ਸੀ, ਪਰਮੇਸ਼ੁਰ ਨੇ ਉਸ ਦੇ ਨਾਲ ਗੱਲ ਕੀਤੀ। ਪਰਮੇਸ਼ੁਰ ਨੇ ਆਖਿਆ, “ਜਦੋਂ ਤੂੰ ਫ਼ਿਰਊਨ ਨਾਲ ਗੱਲ ਕਰੇਂ ਤਾਂ ਉਹ ਸਾਰੇ ਕਰਿਸ਼ਮੇ ਦਿਖਾਉਣੇ ਚੇਤੇ ਰੱਖੀਂ ਜਿਨ੍ਹਾਂ ਨੂੰ ਕਰਨ ਦੀ ਤਾਕਤ ਮੈਂ ਤੈਨੂੰ ਦਿੱਤੀ ਹੈ। ਪਰ ਮੈਂ ਫ਼ਿਰਊਨ ਨੂੰ ਬਹੁਤ ਜ਼ਿੱਦੀ ਬਣਾ ਦਿਆਂਗਾ। ਉਹ ਲੋਕਾਂ ਨੂੰ ਜਾਣ ਨਹੀਂ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਮੂਸਾ ਨੂੰ ਆਖਿਆ, ਜਦ ਤੂੰ ਮਿਸਰ ਵੱਲ਼ ਮੁੜ ਜਾਵੇਂ ਤਾਂ ਵੇਖ ਤੂੰ ਸਾਰੇ ਅਚਰਜ ਕੰਮ ਜਿਹੜੇ ਮੈਂ ਤੇਰੇ ਹੱਥ ਵਿੱਚ ਰੱਖੇ ਹਨ ਫ਼ਿਰਊਨ ਦੇ ਸਨਮੁਖ ਕਰੀਂ ਪਰ ਮੈਂ ਉਸ ਦੇ ਮਨ ਨੂੰ ਕਠੋਰ ਹੋਣ ਦਿਆਂਗਾ ਅਰ ਉਹ ਪਰਜਾ ਨੂੰ ਜਾਣ ਨਾ ਦੇਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਮੂਸਾ ਨੂੰ ਆਖਿਆ, “ਜਦ ਤੂੰ ਮਿਸਰ ਵਿੱਚ ਮੁੜ ਜਾਵੇਂ ਤਾਂ ਵੇਖ, ਤੂੰ ਸਾਰੇ ਅਚਰਜ਼ ਕੰਮ ਜਿਹੜੇ ਮੈਂ ਤੇਰੇ ਹੱਥ ਵਿੱਚ ਰੱਖੇ ਹਨ, ਫ਼ਿਰਊਨ ਦੇ ਸਾਹਮਣੇ ਕਰੀਂ ਪਰ ਮੈਂ ਉਸ ਦੇ ਮਨ ਨੂੰ ਸਖ਼ਤ ਹੋਣ ਦਿਆਂਗਾ ਅਤੇ ਉਹ ਪਰਜਾ ਨੂੰ ਜਾਣ ਨਾ ਦੇਵੇਗਾ।”