Exodus 5:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਿਸਰੀ ਸੁਆਮੀਆਂ ਨੇ ਇਬਰਾਨੀ ਆਗੂਆਂ ਨੂੰ ਚੁਣਿਆ ਹੋਇਆ ਸੀ ਅਤੇ ਉਨ੍ਹਾਂ ਨੂੰ ਲੋਕਾਂ ਦੇ ਕੰਮ ਲਈ ਜ਼ਿੰਮੇਵਾਰ ਬਣਾਇਆ ਹੋਇਆ ਸੀ। ਮਿਸਰੀ ਸੁਆਮੀਆਂ ਨੇ ਇਨ੍ਹਾਂ ਆਗੂਆਂ ਨੂੰ ਕੁੱਟਿਆ ਅਤੇ ਆਖਿਆ, “ਤੁਸੀਂ ਓਨੀਆਂ ਹੀ ਇੱਟਾਂ ਕਿਉਂ ਨਹੀਂ ਬਣਾ ਰਹੇ ਜਿੰਨੀਆਂ ਪਹਿਲਾਂ ਬਣਾਉਂਦੇ ਸੀ? ਜੇ ਤੁਸੀਂ ਪਹਿਲਾਂ ਅਜਿਹਾ ਕਰ ਸੱਕਦੇ ਸੀ ਤਾਂ ਤੁਸੀਂ ਹੁਣ ਵੀ ਕਰ ਸੱਕਦੇ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲੀਆਂ ਦੇ ਮੇਹਟਾਂ ਨੇ ਜਿਨ੍ਹਾਂ ਨੂੰ ਫ਼ਿਰਊਨ ਦੇ ਬੇਗਾਰ ਕਰਾਉਣ ਵਾਲਿਆਂ ਨੇ ਉਨ੍ਹਾਂ ਉੱਤੇ ਮੁਕੱਰਰ ਕੀਤਾ ਹੋਇਆ ਸੀ ਮਾਰ ਖਾਧੀ। ਉਨ੍ਹਾਂ ਨੂੰ ਏਹ ਆਖਿਆ ਗਿਆ ਭਈ ਤੁਸਾਂ ਆਪਣਾ ਇੱਟਾਂ ਬਣਾਉਣ ਦਾ ਕੰਮ ਕੱਲ ਪਰਸੋਂ ਤੇ ਅੱਜ ਵੀ ਪੂਰਾ ਕਿਉਂ ਨਹੀਂ ਕੀਤਾ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਦੇ ਸਰਦਾਰਾਂ ਨੇ ਜਿਨ੍ਹਾਂ ਨੂੰ ਫ਼ਿਰਊਨ ਦੇ ਬੇਗ਼ਾਰ ਕਰਾਉਣ ਵਾਲਿਆਂ ਨੇ ਉਨ੍ਹਾਂ ਉੱਤੇ ਨਿਯੁਕਤ ਕੀਤਾ ਹੋਇਆ ਸੀ, ਮਾਰ ਖਾਧੀ। ਉਨ੍ਹਾਂ ਨੂੰ ਇਹ ਆਖਿਆ ਗਿਆ ਕਿ ਤੁਸੀਂ ਆਪਣਾ ਇੱਟਾਂ ਬਣਾਉਣ ਦਾ ਕੰਮ ਕੱਲ ਪਰਸੋਂ ਤੇ ਅੱਜ ਵੀ ਪੂਰਾ ਕਿਉਂ ਨਹੀਂ ਕੀਤਾ?।