Exodus 5:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਫ਼ਿਰਊਨ ਕੋਲ ਗਿਆ ਅਤੇ ਉਹੀ ਗੱਲਾਂ ਆਖੀਆਂ ਜਿਹੜੀਆਂ ਤੁਸੀਂ ਆਖਣ ਲਈ ਕਹੀਆਂ ਸਨ। ਪਰ ਉਸੇ ਵੇਲੇ ਤੋਂ ਉਹ ਲੋਕਾਂ ਲਈ ਕਮੀਨਾ ਬਣ ਗਿਆ ਹੈ। ਅਤੇ ਤੁਸੀਂ ਉਨ੍ਹਾਂ ਦੀ ਸਹਾਇਤਾ ਲਈ ਕੁਝ ਵੀ ਨਹੀਂ ਕੀਤਾ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਕਿ ਜਿਸ ਵੇਲੇ ਤੋਂ ਮੈਂ ਤੇਰਾ ਨਾਮ ਲੈਕੇ ਫ਼ਿਰਊਨ ਨਾਲ ਗੱਲਾਂ ਕਰਨ ਲਈ ਆਇਆ ਤਦ ਤੋਂ ਹੀ ਉਸ ਨੇ ਏਸ ਪਰਜਾ ਨਾਲ ਬੁਰਿਆਈ ਕੀਤੀ ਅਤੇ ਤੈਂ ਵੀ ਆਪਣੀ ਪਰਜਾ ਨੂੰ ਛੁਟਕਾਰਾ ਨਾ ਦਿੱਤਾ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਿਸ ਵੇਲੇ ਤੋਂ ਮੈਂ ਤੇਰਾ ਨਾਮ ਲੈ ਕੇ ਫ਼ਿਰਊਨ ਨਾਲ ਗੱਲਾਂ ਕਰਨ ਲਈ ਆਇਆ ਤਦ ਤੋਂ ਹੀ ਉਸ ਨੇ ਇਸ ਪਰਜਾ ਨਾਲ ਬੁਰਿਆਈ ਕੀਤੀ ਅਤੇ ਤੂੰ ਵੀ ਆਪਣੀ ਪਰਜਾ ਨੂੰ ਛੁਟਕਾਰਾ ਨਾ ਦਿੱਤਾ।