Exodus 5:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਹਾਰੂਨ ਤੇ ਮੂਸਾ ਨੇ ਆਖਿਆ, “ਇਬਰਾਨੀ ਲੋਕਾਂ ਦੇ ਪਰਮੇਸ਼ੁਰ ਨੇ ਸਾਡੇ ਨਾਲ ਗੱਲ ਕੀਤੀ ਹੈ। ਇਸ ਲਈ ਅਸੀਂ ਤੈਨੂੰ ਬੇਨਤੀ ਕਰਦੇ ਹਾਂ ਕਿ ਸਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਬਲੀਆਂ ਚੜ੍ਹਾਉਣ ਲਈ ਤਿੰਨਾਂ ਦਿਨਾਂ ਲਈ ਮਾਰੂਥਲ ਅੰਦਰ ਸਫ਼ਰ ਕਰਨ ਦੇ। ਜੇ ਅਸੀਂ ਅਜਿਹਾ ਨਹੀਂ ਕਰਾਂਗੇ, ਤਾਂ ਉਹ ਗੁੱਸੇ ਹੋ ਸੱਕਦਾ ਤੇ ਸਾਨੂੰ ਬਿਮਾਰੀ ਜਾਂ ਤਲਵਾਰ ਨਾਲ ਮਾਰ ਦੇਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਨ੍ਹਾਂ ਆਖਿਆ, ਇਬਰਾਨੀਆਂ ਦਾ ਪਰਮੇਸ਼ੁਰ ਸਾਨੂੰ ਮਿਲਿਆ। ਸਾਨੂੰ ਤਿੰਨਾਂ ਦਿਨਾਂ ਦਾ ਪੈਡਾਂ ਉਜਾੜ ਵਿੱਚ ਜਾਣ ਦੇਹ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਲਈ ਬਲੀਆਂ ਚੜ੍ਹਾਈਏ ਕਿਤੇ ਅਜੇਹਾ ਨਾ ਹੋਵੇ ਭਈ ਉਹ ਸਾਡੇ ਉੱਤੇ ਮਰੀ ਯਾ ਤਲਵਾਰ ਨਾਲ ਚੜ੍ਹਾਈ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਨ੍ਹਾਂ ਨੇ ਆਖਿਆ, ਇਬਰਾਨੀਆਂ ਦਾ ਪਰਮੇਸ਼ੁਰ ਸਾਨੂੰ ਮਿਲਿਆ। ਸਾਨੂੰ ਤਿੰਨ ਦਿਨਾਂ ਦੇ ਰਸਤੇ ਉਜਾੜ ਵਿੱਚ ਜਾਣ ਦੇ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਲਈ ਬਲੀਆਂ ਚੜ੍ਹਾਈਏ ਕਿਤੇ ਅਜਿਹਾ ਨਾ ਹੋਵੇ ਕਿ ਉਹ ਸਾਡੇ ਉੱਤੇ ਮਰੀ ਜਾਂ ਤਲਵਾਰ ਨਾਲ ਚੜ੍ਹਾਈ ਕਰੇ।