Exodus 5:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤਾਂ ਵੀ ਉਨ੍ਹਾਂ ਨੂੰ ਪਹਿਲਾਂ ਜਿੰਨੀ ਗਿਣਤੀ ਦੀਆਂ ਇੱਟਾਂ ਬਨਾਉਣੀਆਂ ਪੈਣਗੀਆਂ। ਉਹ ਸੁਸਤ ਹੋ ਗਏ ਹਨ। ਇਹੀ ਕਾਰਣ ਹੈ ਕਿ ਉਹ ਮੇਰੇ ਕੋਲੋਂ ਜਾਣ ਦੀ ਇਜਾਜ਼ਤ ਮੰਗ ਰਹੇ ਹਨ। ਉਨ੍ਹਾਂ ਕੋਲ ਕਰਨ ਲਈ ਕਾਫ਼ੀ ਕੰਮ ਨਹੀਂ ਹੈ। ਇਸੇ ਲਈ ਉਹ ਮੈਨੂੰ ਆਖਦੇ ਹਨ ਕਿ ਮੈਂ ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਅੱਗੇ ਬਲੀਆਂ ਚੜ੍ਹਾਉਣ ਦਿਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਤੁਸੀਂ ਉੱਨੀਆਂ ਹੀ ਇੱਟਾਂ ਜਿੰਨੀਆਂ ਓਹ ਅੱਗੇ ਬਣਾਉਂਦੇ ਸਨ ਉਨ੍ਹਾਂ ਤੋਂ ਬਣਵਾਓ। ਤੁਸੀਂ ਉਨ੍ਹਾਂ ਵਿੱਚੋਂ ਕੁਝ ਨਾ ਘਟਾਓ ਕਿਉਂ ਜੋ ਓਹ ਵੇਹਲੇ ਰਹਿੰਦੇ ਹਨ ਏਸੇ ਲਈ ਓਹ ਏਹ ਦੁਹਾਈ ਦਿੰਦੇ ਹਨ ਭਈ ਅਸੀਂ ਜਾਕੇ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਓਨ੍ਹੀਆਂ ਹੀ ਇੱਟਾਂ ਜਿੰਨੀਆਂ ਉਹ ਅੱਗੇ ਬਣਾਉਂਦੇ ਸਨ ਉਨ੍ਹਾਂ ਤੋਂ ਬਣਵਾਓ। ਤੁਸੀਂ ਉਨ੍ਹਾਂ ਵਿੱਚੋਂ ਕੁਝ ਨਾ ਘਟਾਓ ਕਿਉਂ ਜੋ ਉਹ ਵਿਹਲੇ ਰਹਿੰਦੇ ਹਨ ਇਸੇ ਲਈ ਉਹ ਇਹ ਦੁਹਾਈ ਦਿੰਦੇ ਹਨ ਕਿ ਅਸੀਂ ਜਾ ਕੇ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ।