Exodus 6:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਨੇ ਮੂਸਾ ਤੇ ਹਾਰੂਨ ਨਾਲ ਗੱਲ ਕੀਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਜਾਕੇ ਇਸਰਾਏਲ ਦੇ ਲੋਕਾਂ ਨਾਲ ਗੱਲ ਕਰਨ। ਉਸ ਨੇ ਉਨ੍ਹਾਂ ਨੂੰ ਫ਼ਿਰਊਨ ਕੋਲ ਜਾਕੇ ਵੀ ਗੱਲ ਕਰਨ ਦਾ ਹੁਕਮ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਉਹ ਇਸਰਾਏਲ ਦੇ ਲੋਕਾਂ ਦੀ, ਮਿਸਰ ਦੀ ਧਰਤੀ ਤੋਂ ਬਾਹਰ ਜਾਣ ਵਿੱਚ, ਅਗਵਾਈ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਵਾਹ ਨੇ ਮੂਸਾ ਅਤੇ ਹਾਰੂਨ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਇਸਰਾਏਲੀਆਂ ਲਈ ਅਰ ਮਿਸਰ ਦੇ ਰਾਜਾ ਫ਼ਿਰਊਨ ਲਈ ਹੁਕਮ ਦਿੱਤਾ ਕਿ ਓਹ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲੈ ਜਾਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਹੋਵਾਹ ਨੇ ਮੂਸਾ ਅਤੇ ਹਾਰੂਨ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਇਸਰਾਏਲੀਆਂ ਲਈ ਅਤੇ ਮਿਸਰ ਦੇ ਰਾਜਾ ਫ਼ਿਰਊਨ ਲਈ ਹੁਕਮ ਦਿੱਤਾ ਕਿ ਉਹ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲੈ ਜਾਣ।