Exodus 7:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਨੂੰ ਆਪਣੀ ਸੋਟੀ ਫ਼ੜਕੇ ਨਦੀਆਂ, ਨਹਿਰਾਂ, ਝੀਲਾਂ ਅਤੇ ਹਰ ਓਸ ਥਾਂ ਉੱਤੇ ਫ਼ੈਲਾਉਣ ਲਈ ਆਖ ਜਿੱਥੇ ਉਹ ਪਾਣੀ ਜਮ੍ਹਾਂ ਕਰਦੇ ਹਨ। ਜਦੋਂ ਉਹ ਅਜਿਹਾ ਕਰੇਗਾ, ਸਾਰਾ ਪਾਣੀ ਭਾਵੇਂ ਉਹ ਲੱਕੜ ਦੇ ਜਾਂ ਪੱਥਰ ਦੇ ਗਮਲਿਆਂ ਵਿੱਚ ਵੀ ਭਰਿਆ ਹੋਵੇ, ਖੂਨ ਵਿੱਚ ਬਦਲ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਨੂੰ ਆਖ ਕਿ ਆਪਣਾ ਢਾਂਗਾ ਲਏ ਅਰ ਆਪਣਾ ਹੱਥ ਮਿਸਰ ਦੇ ਪਾਣੀਆਂ ਉੱਤੇ ਅਰਥਾਤ ਉਨ੍ਹਾਂ ਦੀਆਂ ਨਹਿਰਾਂ ਉੱਤੇ ਉਨ੍ਹਾਂ ਦੇ ਦਰਿਆਵਾਂ ਉੱਤੇ ਅਰ ਉਨ੍ਹਾਂ ਦੇ ਤਲਾਬਾਂ ਉੱਤੇ ਅਰ ਉਨ੍ਹਾਂ ਦੇ ਪਾਣੀਆਂ ਦੇ ਸਾਰੇ ਜ਼ਖ਼ੀਰਿਆਂ ਉੱਤੇ ਪਸਾਰੇ ਤਾਂ ਜੋ ਓਹ ਲਹੂ ਹੋ ਜਾਣ ਅਤੇ ਸਾਰੇ ਮਿਸਰ ਦੇਸ ਵਿੱਚ ਲੱਕੜੀ ਅਰ ਪੱਥਰ ਦੇ ਭਾਂਡਿਆਂ ਵਿੱਚ ਲਹੂ ਹੋ ਜਾਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਨੂੰ ਆਖ ਕਿ ਆਪਣੀ ਲਾਠੀ ਲਵੇ ਅਤੇ ਆਪਣੇ ਹੱਥ ਮਿਸਰ ਦੇ ਪਾਣੀਆਂ ਉੱਤੇ ਅਰਥਾਤ ਉਨ੍ਹਾਂ ਦੀਆਂ ਨਹਿਰਾਂ ਉੱਤੇ, ਉਨ੍ਹਾਂ ਦੇ ਦਰਿਆਵਾਂ ਉੱਤੇ, ਉਨ੍ਹਾਂ ਦੇ ਤਲਾਬਾਂ ਉੱਤੇ ਅਤੇ ਉਨ੍ਹਾਂ ਦੇ ਪਾਣੀਆਂ ਦੇ ਸਾਰੇ ਭੰਡਾਰਾਂ ਉੱਤੇ ਪਸਾਰੇ ਤਾਂ ਜੋ ਉਹ ਲਹੂ ਹੋ ਜਾਣ ਅਤੇ ਸਾਰੇ ਮਿਸਰ ਦੇਸ ਵਿੱਚ ਲੱਕੜੀ ਅਤੇ ਪੱਥਰ ਦੇ ਭਾਂਡਿਆਂ ਵਿੱਚ ਲਹੂ ਹੋ ਜਾਵੇਗਾ।