Exodus 7:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ਿਰਊਨ ਤੁਹਾਡੇ ਪਾਸੋਂ ਤੁਹਾਡੀ ਸ਼ਕਤੀ ਦਾ ਸਬੂਤ ਮਂਗੇਗਾ। ਉਹ ਤੁਹਾਡੇ ਕੋਲੋਂ ਕਰਿਸ਼ਮੇ ਕਰਨ ਦੀ ਮੰਗ ਕਰੇਗਾ। ਹਾਰੂਨ ਨੂੰ ਆਖੀਂ ਕਿ ਉਹ ਆਪਣੀ ਸੋਟੀ ਧਰਤੀ ਤੇ ਸੁੱਟੇ। ਜਦੋਂ ਫ਼ਿਰਊਨ ਦੇਖ ਰਿਹਾ ਹੋਵੇਗਾ, ਸੋਟੀ ਸੱਪ ਬਣ ਜਾਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਫ਼ਿਰਊਨ ਤੁਹਾਡੇ ਨਾਲ ਏਹ ਗੱਲ ਕਰੇ ਕਿ ਤੁਸੀਂ ਕੋਈ ਅਚਰਜ ਕੰਮ ਵਿਖਾਓ ਤਾਂ ਤੂੰ ਹਾਰੂਨ ਨੂੰ ਆਖੀਂ ਕਿ ਤੂੰ ਆਪਣਾ ਢਾਂਗਾ ਲੈਕੇ ਫ਼ਿਰਊਨ ਅੱਗੇ ਸੁੱਟ ਦੇਹ ਤਾਂ ਜੋ ਉਹ ਇੱਕ ਸਰਾਲ ਹੋ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਫ਼ਿਰਊਨ ਤੁਹਾਡੇ ਨਾਲ ਇਹ ਗੱਲ ਕਰੇ ਕਿ ਤੁਸੀਂ ਕੋਈ ਅਚਰਜ਼ ਕੰਮ ਵਿਖਾਓ ਤਦ ਤੂੰ ਹਾਰੂਨ ਨੂੰ ਆਖੀਂ ਕਿ ਤੂੰ ਆਪਣੀ ਲਾਠੀ ਲੈ ਕੇ ਫ਼ਿਰਊਨ ਅੱਗੇ ਸੁੱਟ ਦੇ ਤਾਂ ਜੋ ਉਹ ਇੱਕ ਸਰਾਲ ਹੋ ਜਾਵੇ।