Exodus 8:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਯਹੋਵਾਹ ਨੇ ਉਹੀ ਕੀਤਾ ਜੋ ਉਸ ਨੇ ਆਖਿਆ ਸੀ। ਮਿਸਰ ਵਿੱਚ ਬਹੁਤ ਸਾਰੀਆਂ ਮੱਖੀਆਂ ਆ ਗਈਆਂ। ਮੱਖੀਆਂ ਫ਼ਿਰਊਨ ਦੇ ਘਰ ਵਿੱਚ ਸਨ, ਅਤੇ ਇਹ ਉਸ ਦੇ ਸਾਰੇ ਅਧਿਕਾਰੀਆਂ ਦੇ ਘਰਾਂ ਵਿੱਚ ਸਨ। ਮੱਖੀਆਂ ਮਿਸਰ ਵਿੱਚ ਹਰ ਪਾਸੇ ਸਨ। ਮੱਖੀਆਂ ਦੇਸ਼ ਨੂੰ ਤਬਾਹ ਕਰ ਰਹੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਏਵੇਂ ਹੀ ਕੀਤਾ ਅਰ ਮੱਖਾਂ ਦੇ ਝੁੰਡਾਂ ਦੇ ਝੁੰਡ ਫ਼ਿਰਊਨ ਦੇ ਮਹਿਲ ਵਿੱਚ ਅਰ ਉਸ ਦੇ ਟਹਿਲੂਆਂ ਦੇ ਘਰਾਂ ਵਿੱਚ ਆਏ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਧਰਤੀ ਮੱਖਾਂ ਦੇ ਝੁੰਡਾਂ ਦੇ ਕਾਰਨ ਨਾਸ਼ ਹੋ ਗਈ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਮੱਖਾਂ ਦੇ ਝੁੰਡਾਂ ਦੇ ਝੁੰਡ ਫ਼ਿਰਊਨ ਦੇ ਮਹਿਲ ਵਿੱਚ ਅਤੇ ਉਸ ਦੇ ਸੇਵਕਾਂ ਦੇ ਘਰਾਂ ਵਿੱਚ ਆਏ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਧਰਤੀ ਮੱਖਾਂ ਦੇ ਝੁੰਡਾਂ ਦੇ ਕਾਰਨ ਨਾਸ ਹੋ ਗਈ।