Exodus 8:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੂਸਾ ਨੇ ਆਖਿਆ, “ਅਜਿਹਾ ਕਰਨਾ ਠੀਕ ਨਹੀਂ ਹੋਵੇਗਾ। ਮਿਸਰੀ ਸੋਚਦੇ ਹਨ ਕਿ ਯਹੋਵਾਹ ਸਾਡੇ ਪਰਮੇਸ਼ੁਰ ਲਈ ਜਾਨਵਰਾਂ ਨੂੰ ਮਾਰਕੇ ਬਲੀਆਂ ਚੜ੍ਹਾਉਣਾ ਭਿਆਨਕ ਗੱਲ ਹੈ। ਜੇ ਅਸੀਂ ਇੱਥੇ ਅਜਿਹਾ ਕਰਾਂਗੇ ਤਾਂ ਮਿਸਰੀ ਸਾਨੂੰ ਦੇਖਣਗੇ, ਅਤੇ ਉਹ ਸਾਡੇ ਉੱਤੇ ਪੱਥਰ ਸੁੱਟਣਗੇ ਅਤੇ ਸਾਨੂੰ ਮਾਰ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਆਖਿਆ, ਐਉਂ ਕਰਨਾ ਜੋਗ ਨਹੀਂ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਮਿਸਰੀਆਂ ਦੀਆਂ ਘਿਣਾਉਣੀਆਂ ਬਲੀਆਂ ਚੜ੍ਹਾਵਾਂਗੇ। ਵੇਖੋ ਜੇ ਅਸੀਂ ਮਿਸਰੀਆਂ ਦੀਆਂ ਅੱਖਾਂ ਦੇ ਅੱਗੇ ਘਿਣਾਉਣੀਆਂ ਬਲੀਆਂ ਚੜ੍ਹਾਈਏ ਤਾਂ ਕੀ ਓਹ ਸਾਨੂੰ ਪਥਰਾਓ ਨਾ ਕਰਨਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਨੇ ਆਖਿਆ, ਇਸ ਤਰ੍ਹਾਂ ਕਰਨਾ ਜੋਗ ਨਹੀਂ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਮਿਸਰੀਆਂ ਦੀਆਂ ਘਿਣਾਉਣੀਆਂ ਬਲੀਆਂ ਚੜ੍ਹਾਵਾਂਗੇ। ਵੇਖੋ, ਜੇ ਅਸੀਂ ਮਿਸਰੀਆਂ ਦੀਆਂ ਅੱਖਾਂ ਦੇ ਅੱਗੇ ਘਿਣਾਉਣੀਆਂ ਬਲੀਆਂ ਚੜ੍ਹਾਈਏ ਤਾਂ ਕੀ ਉਹ ਸਾਨੂੰ ਪਥਰਾਉ ਨਾ ਕਰਨਗੇ?