Exodus 8:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਆਖਿਆ, “ਦੇਖੋ, ਮੈਂ ਜਾਵਾਂਗਾ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ ਅਤੇ ਮੱਖੀਆਂ ਤੈਨੂੰ, ਤੇਰੇ ਲੋਕਾਂ ਨੂੰ ਅਤੇ ਤੇਰੇ ਅਧਿਕਾਰੀਆਂ ਨੂੰ ਕਲ ਨੂੰ ਛੱਡ ਦੇਣਗੀਆਂ। ਪਰ ਤੈਨੂੰ ਫ਼ਿਰ ਸਾਨੂੰ ਸਾਡੇ ਯਹੋਵਾਹ ਨੂੰ ਬਲੀਆਂ ਨਾ ਚੜ੍ਹਾਉਣ ਦੀ ਆਗਿਆ ਦੇਕੇ ਗੁਮਰਾਹ ਨਹੀਂ ਕਰਨ ਚਾਹੀਦਾ।”
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਨੇ ਆਖਿਆ,ਵੇਖੋ ਮੈਂ ਤੁਹਾਡੇ ਕੋਲੋਂ ਬਾਹਰ ਜਾਂਦਾ ਹਾਂ। ਮੈਂ ਯਹੋਵਾਹ ਦੇ ਅੱਗੇ ਸਫ਼ਾਰਸ਼ ਕਰਾਂਗਾ ਕਿ ਮੱਖਾਂ ਦੇ ਝੁੰਡ ਫ਼ਿਰਊਨ ਤੋਂ ਅਰ ਉਸ ਦੇ ਟਹਿਲੂਆਂ ਤੋਂ ਅਰ ਉਸ ਦੀ ਰਈਅਤ ਤੋਂ ਭਲਕੇ ਹੱਟ ਜਾਣ ਪਰ ਫ਼ਿਰਊਨ ਫੇਰ ਧੋਖਾ ਨਾ ਕਰੇ ਭਈ ਉਹ ਪਰਜਾ ਨੂੰ ਯਹੋਵਾਹ ਲਈ ਬਲੀਆਂ ਚੜ੍ਹਾਉਣ ਨੂੰ ਨਾ ਜਾਣ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਆਖਿਆ, ਵੇਖੋ, ਮੈਂ ਤੁਹਾਡੇ ਕੋਲੋਂ ਬਾਹਰ ਜਾਂਦਾ ਹਾਂ। ਮੈਂ ਯਹੋਵਾਹ ਦੇ ਅੱਗੇ ਸਿਫ਼ਾਰਸ਼ ਕਰਾਂਗਾ ਕਿ ਮੱਖਾਂ ਦੇ ਝੁੰਡ ਫ਼ਿਰਊਨ ਤੋਂ, ਉਸ ਦੇ ਸੇਵਕਾਂ ਤੋਂ ਅਤੇ ਉਸ ਦੀ ਪਰਜਾ ਤੋਂ ਕੱਲ ਹਟ ਜਾਣ ਪਰ ਫ਼ਿਰਊਨ ਫਿਰ ਧੋਖਾ ਨਾ ਕਰੇ ਕਿ ਉਹ ਪਰਜਾ ਨੂੰ ਯਹੋਵਾਹ ਲਈ ਬਲੀਆਂ ਚੜ੍ਹਾਉਣ ਨੂੰ ਨਾ ਜਾਣ ਦੇਵੇ।