Exodus 8:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਫ਼ਿਰਊਨ ਨੂੰ ਆਖਿਆ, “ਮੈਨੂੰ ਇਹ ਦੱਸੋ ਕਿ ਤੁਸੀਂ ਡੱਡੂਆਂ ਨੂੰ ਕਦੋਂ ਦੂਰ ਕਰਨਾ ਚਾਹੁੰਦੇ ਹੋ। ਮੈਂ ਤੁਹਾਡੇ ਲਈ, ਤੁਹਾਡੇ ਲੋਕਾਂ ਲਈ ਅਤੇ ਤੁਹਾਡੇ ਅਧਿਕਾਰੀਆਂ ਲਈ ਪ੍ਰਾਰਥਨਾ ਕਰਾਂਗਾ। ਫ਼ੇਰ ਡੱਡੂ ਤੁਹਾਨੂੰ ਅਤੇ ਤੁਹਾਡੇ ਘਰਾਂ ਨੂੰ ਛੱਡ ਜਾਣਗੇ। ਡੱਡੂ ਸਿਰਫ਼ ਨਦੀ ਵਿੱਚ ਰਹਿਣਗੇ। ਤੁਸੀਂ ਕਦੋਂ ਚਾਹੁੰਦੇ ਹੋ ਕਿ ਡੱਡੂ ਇੱਥੋਂ ਚੱਲੇ ਜਾਣ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਫ਼ਿਰਊਨ ਨੂੰ ਆਖਿਆ, ਕਿਰਪਾ ਕਰ ਕੇ ਮੈਨੂੰ ਦੱਸੋ ਕਿ ਮੈਂ ਕਦ ਤੋਂ ਤੁਹਾਡੇ ਅਤੇ ਤੁਹਾਡੇ ਟਹਿਲੂਆਂ ਅਤੇ ਤੁਹਾਡੀ ਰਈਅਤ ਲਈ ਬੇਨਤੀ ਕਰਾਂ ਤਾਂ ਜੋ ਡੱਡੂ ਤੁਹਾਥੋਂ ਅਰ ਤੁਹਾਡੇ ਘਰਾਂ ਤੋਂ ਹਟਾਏ ਜਾਣ ਅਰ ਦਰਿਆ ਦੇ ਵਿੱਚ ਹੀ ਰਹਿਣ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਨੇ ਫ਼ਿਰਊਨ ਨੂੰ ਆਖਿਆ, ਕਿਰਪਾ ਕਰ ਕੇ ਮੈਨੂੰ ਦੱਸੋ ਕਿ ਮੈਂ ਕਦ ਤੋਂ ਤੁਹਾਡੇ ਅਤੇ ਤੁਹਾਡੇ ਸੇਵਕਾਂ ਅਤੇ ਤੁਹਾਡੀ ਪਰਜਾ ਲਈ ਬੇਨਤੀ ਕਰਾਂ ਤਾਂ ਜੋ ਡੱਡੂ ਤੁਹਾਡੇ ਤੋਂ ਅਤੇ ਤੁਹਾਡੇ ਘਰਾਂ ਤੋਂ ਹਟਾਏ ਜਾਣ ਅਤੇ ਨੀਲ ਨਦੀ ਦੇ ਵਿੱਚ ਹੀ ਰਹਿਣ?