Exodus 9:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰਊਨ ਦੇ ਕੁਝ ਅਧਿਕਾਰੀਆਂ ਨੇ ਯਹੋਵਾਹ ਦੇ ਸੰਦੇਸ਼ ਵੱਲ ਧਿਆਨ ਦਿੱਤਾ। ਉਨ੍ਹਾਂ ਆਦਮੀਆਂ ਨੇ ਕਾਹਲੀ ਨਾਲ ਆਪਣੇ ਸਾਰੇ ਜਾਨਵਰਾਂ ਅਤੇ ਗੁਲਾਮਾਂ ਨੂੰ ਘਰਾਂ ਅੰਦਰ ਲੈ ਆਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਫ਼ਿਰਊਨ ਦੇ ਟਹਿਲੂਆਂ ਵਿੱਚੋ ਜਿਹੜਾ ਯਹੋਵਾਹ ਦੇ ਬਚਨ ਤੋਂ ਭੈ ਖਾਂਦਾ ਸੀ ਉਹ ਆਪਣੇ ਟਹਿਲੂਆਂ ਨੂੰ ਅਰ ਆਪਣੇ ਪਸੂਆਂ ਨੂੰ ਘਰੀਂ ਭਜਾ ਲਿਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਫ਼ਿਰਊਨ ਦੇ ਟਹਿਲੂਆਂ ਵਿੱਚੋਂ ਜਿਹੜਾ ਯਹੋਵਾਹ ਦੇ ਬਚਨ ਤੋਂ ਭੈਅ ਖਾਂਦਾ ਸੀ ਉਹ ਆਪਣੇ ਟਹਿਲੂਆਂ ਨੂੰ ਅਤੇ ਆਪਣੇ ਪਸ਼ੂਆਂ ਨੂੰ ਘਰੀਂ ਭਜਾ ਲਿਆਇਆ।