Ezekiel 1:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਨਵਰ ਇੰਝ ਦਿਖਾਈ ਦਿੰਦੇ ਸਨ। ਜਾਨਵਰਾਂ ਦੇ ਵਿੱਚਕਾਰਲੀ ਜਗ੍ਹਾ ਜਿਹੜੀ ਅੱਗ ਦੇ ਮਘਦੇ ਕੋਲਿਆਂ ਵਾਂਗ ਦਿਖਾਈ ਦਿੰਦੀ ਸੀ ਅੱਗ ਜਾਨਵਰਾਂ ਦੇ ਦਰਮਿਆਨ ਫ਼ਿਰਦੀਆਂ ਹੋਈਆਂ ਛੋਟੀਆਂ ਮਸਾਲਾਂ ਵਾਂਗ ਸੀ। ਅੱਗ ਤੇਜ਼ ਚਮਕ ਵਾਲੀ ਸੀ ਅਤੇ ਇਸ ਵਿੱਚੋਂ ਬਿਜਲੀ ਲਿਸ਼ਕ ਰਹੀ ਸੀ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਜੰਤੂਆਂ ਦਾ ਰੂਪ ਅੱਗ ਦੇ ਭੱਖਦੇ ਹੋਏ ਕੋਲਿਆਂ ਅਤੇ ਮਸਾਲਾਂ ਵਰਗਾ ਸੀ ਅਤੇ ਉਹ ਜੰਤੂਆਂ ਦੇ ਵਿਚਾਲੇ ਏਧਰ ਉੱਧਰ ਆਉਂਦੀ ਜਾਂਦੀ ਸੀ ਅਤੇ ਉਹ ਅੱਗ ਚਮਕ ਵਾਲੀ ਸੀ, ਅਤੇ ਉਸ ਅੱਗ ਵਿੱਚੋਂ ਬਿਜਲੀ ਨਿੱਕਲਦੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਜੀਵਾਂ ਦਾ ਰੂਪ ਅੱਗ ਦੇ ਭੱਖਦੇ ਹੋਏ ਕੋਲਿਆਂ ਅਤੇ ਮਸ਼ਾਲਾਂ ਵਰਗਾ ਸੀ, ਇੱਕ ਚਮਕਦੀ ਹੋਈ ਅੱਗ ਜੀਵਾਂ ਦੇ ਵਿਚਾਲੇ ਇੱਧਰ-ਉੱਧਰ ਆਉਂਦੀ ਜਾਂਦੀ ਸੀ ਅਤੇ ਉਸ ਅੱਗ ਵਿੱਚੋਂ ਬਿਜਲੀ ਨਿੱਕਲਦੀ ਸੀ।