Ezekiel 1:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜੇ ਜਾਨਵਰ ਹਿਲਦੇ ਸਨ ਤਾਂ ਪਹੀਏ ਵੀ ਹਿਲਦੇ ਸਨ। ਜੇ ਜਾਨਵਰ ਖਲੋ ਜਾਂਦੇ ਸਨ ਤਾਂ ਪਹੀਏ ਵੀ ਰੁਕ ਜਾਂਦੇ ਸਨ। ਜੇ ਪਹੀਏ ਹਵਾ ਵਿੱਚ ਉੱਚੇ ਜਾਂਦੇ, ਤਾਂ ਜਾਨਵਰ ਵੀ ਉਨ੍ਹਾਂ ਦੇ ਨਾਲ ਜਾਂਦੇ ਸਨ। ਕਿਉਂ ਕਿ ਪਹੀਆਂ ਅੰਦਰ ਹਵਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਓਹ ਤੁਰਦੇ ਸਨ ਤਾਂ ਏਹ ਵੀ ਤੁਰਦੇ ਸਨ ਅਤੇ ਜਦ ਓਹ ਖਲੋਂਦੇ ਸਨ ਤਾਂ ਏਹ ਵੀ ਖਲੋ ਜਾਂਦੇ ਸਨ, ਅਤੇ ਜਦੋਂ ਓਹ ਧਰਤੀ ਤੋਂ ਚੁੱਕੇ ਜਾਂਦੇ ਸਨ ਤਾਂ ਪਹੀਏ ਵੀ ਉਨ੍ਹਾਂ ਦੇ ਨਾਲ ਚੁੱਕੇ ਜਾਂਦੇ ਸਨ ਕਿਉਂ ਜੋ ਪਹੀਆਂ ਦੇ ਵਿੱਚ ਜੰਤੂਆਂ ਦਾ ਆਤਮਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਜੀਵ ਤੁਰਦੇ ਸਨ, ਤਾਂ ਪਹੀਏ ਵੀ ਚੱਲਦੇ ਸਨ ਅਤੇ ਜਦੋਂ ਜੀਵ ਰੁੱਕਦੇ ਸਨ, ਤਾਂ ਪਹੀਏ ਵੀ ਰੁੱਕ ਜਾਂਦੇ ਸਨ ਅਤੇ ਜਦੋਂ ਉਹ ਧਰਤੀ ਤੋਂ ਚੁੱਕੇ ਜਾਂਦੇ ਸਨ, ਤਾਂ ਉਹ ਪਹੀਏ ਵੀ ਉਹਨਾਂ ਦੇ ਨਾਲ ਚੁੱਕੇ ਜਾਂਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਪਹੀਆਂ ਦੇ ਵਿੱਚ ਸੀ।