Ezekiel 1:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਖੰਭਾਂ ਦੀ ਸਰਸਰਾਹਟ ਸੁਣੀ। ਹਰ ਵਾਰੀ ਜਦੋਂ ਉਹ ਜਾਨਵਰ ਹਿਲਦੇ ਸਨ, ਉਨ੍ਹਾਂ ਦੇ ਖੰਭ ਬਹੁਤ ਉੱਚੀ ਆਵਾਜ਼ ਕਰਦੇ ਸਨ। ਉਹ ਪਾਣੀ ਦੇ ਹੜ੍ਹ ਵਰਗੀ ਆਵਾਜ਼ ਕਰਦੇ ਸਨ। ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਵਾਂਗ ਸ਼ੋਰੀਲੇ ਸਨ। ਉਹ ਇੱਕ ਫ਼ੌਜ ਵਾਂਗ ਜਾਂ ਲੋਕਾਂ ਦੀ ਭੀੜ ਵਾਂਗ ਸ਼ੋਰੀਲੇ ਸਨ ਅਤੇ ਜਦੋਂ ਉਹ ਜਾਨਵਰ ਹਿਲਣੋ ਹਟ ਜਾਂਦੇ ਸਨ, ਉਹ ਆਪਣੇ ਖੰਭਾਂ ਨੂੰ ਆਪਣੇ ਪਾਸਿਆਂ ਤੇ ਸੁੱਟ ਲੈਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦੋਂ ਓਹ ਤੁਰੇ ਤਾਂ ਮੈਂ ਉਨ੍ਹਾਂ ਦੇ ਖੰਭਾਂ ਦੀ ਅਵਾਜ਼ ਸੁਣੀ ਜਿਵੇਂ ਬਹੁਤੇ ਪਾਣੀਆਂ ਦੀ ਅਵਾਜ਼ ਅਥਵਾ ਸਰਬਸ਼ਕਤੀਮਾਨ ਦੀ ਅਵਾਜ਼ ਵਾਂਙੁ ਅਤੇ ਰੌਲੇ ਦੀ ਅਵਾਜ਼ ਸੈਨਾ ਦੀ ਅਵਾਜ਼ ਵਰਗੀ ਸੀ। ਜਦੋਂ ਉਹ ਖਲੋਂਦੇ ਸਨ ਤਾਂ ਆਪਣੇ ਖੰਭਾਂ ਨੂੰ ਲੰਮਕਾ ਦਿੰਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਤੁਰਦੇ ਸਨ, ਤਾਂ ਉਹਨਾਂ ਦੇ ਖੰਭਾਂ ਦੀ ਅਵਾਜ਼ ਬਹੁਤੇ ਪਾਣੀਆਂ ਦੀ ਅਵਾਜ਼ ਵਰਗੀ, ਸਰਬ ਸ਼ਕਤੀਮਾਨ ਦੀ ਅਵਾਜ਼ ਵਰਗੀ ਅਤੇ ਸੈਨਾਂ ਦੀ ਅਵਾਜ਼ ਵਰਗੀ ਸੀ। ਜਦੋਂ ਉਹ ਰੁੱਕਦੇ ਸਨ ਤਾਂ ਆਪਣੇ ਖੰਭਾਂ ਨੂੰ ਲਮਕਾ ਲੈਂਦੇ ਸਨ।