Ezekiel 1:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਆਲੇ-ਦੁਆਲੇ ਚਮਕਦੀ ਅੱਗ ਬੱਦਲ ਵਿੱਚਲੀ ਸਤਰੰਗੀ ਪੀਂਘ ਵਰਗੀ ਸੀ। ਇਹ ਯਹੋਵਾਹ ਦਾ ਪਰਤਾਪ ਸੀ। ਜਿਵੇਂ ਹੀ ਮੈਂ ਇਸ ਨੂੰ ਦੇਖਿਆ, ਮੈਂ ਧਰਤੀ ਤੇ ਡਿੱਗ ਪਿਆ। ਮੈਂ ਧਰਤੀ ਵੱਲ ਆਪਣਾ ਮੂੰਹ ਕਰਕੇ ਝੁਕ ਗਿਆ। ਫ਼ੇਰ ਮੈਂ ਆਪਣੇ ਨਾਲ ਗੱਲ ਕਰਦੀ ਇੱਕ ਆਵਾਜ਼ ਸੁਣੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੀ ਉਸ ਮੇਘ ਧਣੁਖ ਦਾ ਰੂਪ ਹੈ ਜੋ ਵਰਖਾ ਦੇ ਦਿਨ ਬੱਦਲਾਂ ਵਿੱਚ ਦਿਸਦੀ ਹੈ। ਉਹੋ ਜਿਹੀ ਉਸ ਦੇ ਦੁਆਲੇ ਦੀ ਚਮਕ ਦਿੱਸਦੀ ਸੀ। ਏਹ ਯਹੋਵਾਹ ਦੇ ਪਰਤਾਪ ਦਾ ਪਰਕਾਸ਼ ਜਿਹਾ ਸੀ, ਅਤੇ ਵੇਖਦਿਆਂ ਹੀ ਮੈਂ ਮੂੰਹ ਪਰਨੇ ਡਿੱਗ ਪਿਆ ਅਤੇ ਮੈਂ ਇੱਕ ਅਵਾਜ਼ ਸੁਣੀ, ਜਿਵੇਂ ਕੋਈ ਗੱਲਾਂ ਕਰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਵਰਖਾ ਦੇ ਦਿਨ ਬੱਦਲ ਵਿੱਚ ਧਣੁੱਖ ਦਿਖਾਈ ਦਿੰਦਾ ਹੈ ਉਸੇ ਤਰ੍ਹਾਂ ਚਾਰੇ ਪਾਸੇ ਦਾ ਪਰਕਾਸ਼ ਦਿਖਾਈ ਦਿੰਦਾ ਸੀ। ਇਹ ਯਹੋਵਾਹ ਦੇ ਪਰਤਾਪ ਦਾ ਪਰਕਾਸ਼ ਜਿਹਾ ਸੀ, ਉਸ ਨੂੰ ਵੇਖਦੇ ਹੀ ਮੈਂ ਮੂਧੇ ਮੂੰਹ ਡਿੱਗਿਆ ਅਤੇ ਮੈਂ ਇੱਕ ਅਵਾਜ਼ ਸੁਣੀ, ਜਿਵੇਂ ਕੋਈ ਗੱਲਾਂ ਕਰਦਾ ਹੈ।