Ezekiel 1:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ (ਹਿਜ਼ਕੀਏਲ) ਉੱਤਰ ਵੱਲੋਂ ਇੱਕ ਵੱਡਾ ਤੂਫ਼ਾਨ ਆਉਂਦਿਆਂ ਦੇਖਿਆ। ਇੱਕ ਤੇਜ਼ ਹਵਾ ਵਾਲਾ ਇੱਕ ਵੱਡਾ ਬੱਦਲ ਸੀ, ਅਤੇ ਇਸ ਵਿੱਚੋਂ ਅੱਗ ਚਮਕ ਰਹੀ ਸੀ। ਇਸਦੇ ਸਾਰੇ ਪਾਸੇ ਰੌਸ਼ਨੀ ਲਿਸ਼ਕ ਰਹੀ ਸੀ ਅਤੇ ਇਸਦੇ ਅੰਦਰੋਂ ਕੁਝ ਗਰਮ ਧਾਤ ਜਿਹਾ ਅੱਗ ਵਿੱਚ ਭਖ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦੋਂ ਮੈਂ ਡਿੱਠਾ ਤਾਂ ਵੇਖੋ, ਉੱਤਰ ਵੱਲੋਂ ਵੱਡੀ ਅਨ੍ਹੇਰੀ ਆਈ, ਇੱਕ ਵੱਡਾ ਬੱਦਲ ਅੱਗ ਨਾਲ ਵਲਿਆ ਹੋਇਆ ਸੀ ਅਤੇ ਉਹ ਦੇ ਦੁਆਲੇ ਚਮਕ ਸੀ, ਅਤੇ ਉਸ ਦੇ ਵਿਚਾਲਿਓਂ ਅਥਵਾ ਅੱਗ ਦੇ ਵਿੱਚੋਂ ਸਿਕਲ ਕੀਤੇ ਹੋਏ ਪਿੱਤਲ ਵਰਗੀ ਸ਼ਕਲ ਨੇ ਵਿਖਾਲੀ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਮੈਂ ਵੇਖਿਆ ਤਾਂ ਵੇਖੋ, ਉੱਤਰ ਵੱਲੋਂ ਵੱਡੀ ਹਨੇਰੀ ਆਈ, ਇੱਕ ਵੱਡਾ ਬੱਦਲ ਜੋ ਅੱਗ ਨਾਲ ਭਰਿਆ ਹੋਇਆ ਸੀ ਅਤੇ ਉਸ ਦੇ ਦੁਆਲੇ ਚਮਕ ਸੀ, ਅਤੇ ਉਸ ਦੇ ਵਿਚਾਲਿਓਂ ਪਿੱਤਲ ਵਰਗੀ ਕੋਈ ਚਮਕਦੀ ਹੋਈ ਚੀਜ਼ ਦਿਖਾਈ ਦਿੱਤੀ।