Ezekiel 10:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਕਰੂਬੀ ਫ਼ਰਿਸ਼ਤਿਆਂ ਨੇ ਆਪਣੇ ਖੰਭ ਖੋਲ੍ਹੇ ਅਤੇ ਹਵਾ ਵਿੱਚ ਉੱਡ ਗਏ। ਮੈਂ ਉਨ੍ਹਾਂ ਨੂੰ ਮੰਦਰ ਛੱਡ ਕੇ ਜਾਂਦਿਆ ਦੇਖਿਆ। ਪਹੀਏ ਵੀ ਉਨ੍ਹਾਂ ਦੇ ਨਾਲ ਚੱਲੇ ਗਏ। ਫ਼ੇਰ ਉਹ ਯਹੋਵਾਹ ਦੇ ਮੰਦਰ ਦੇ ਪੂਰਬੀ ਫ਼ਾਟਕ ਕੋਲ ਰੁਕ ਗਏ। ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਉਨ੍ਹਾਂ ਦੇ ਉੱਪਰ ਹਵਾ ਵਿੱਚ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ ਅਤੇ ਮੇਰੇ ਵੇਖਦਿਆਂ ਧਰਤੀ ਤੋਂ ਉੱਚੇ ਉੱਠੇ ਅਤੇ ਚੱਲੇ ਗਏ ਅਤੇ ਪਹੀਏ ਉਨ੍ਹਾਂ ਦੇ ਨਾਲ ਨਾਲ ਸਨ ਅਤੇ ਓਹ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਦੇ ਦਰਵੱਜੇ ਉੱਤੇ ਖਲੋ ਗਏ, ਤਾਂ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਤਾਹਾਂ ਉਨ੍ਹਾਂ ਉੱਤੇ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ, ਮੇਰੇ ਵੇਖਦਿਆਂ ਧਰਤੀ ਤੋਂ ਉੱਚੇ ਉੱਠੇ ਅਤੇ ਚਲੇ ਗਏ। ਪਹੀਏ ਉਹਨਾਂ ਦੇ ਨਾਲ-ਨਾਲ ਸਨ ਅਤੇ ਉਹ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਦੇ ਦਰਵਾਜ਼ੇ ਉੱਤੇ ਖੜ੍ਹੇ ਹੋ ਗਏ, ਤਾਂ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਹਨਾਂ ਉੱਤੇ ਸੀ।