Ezekiel 10:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤਖਤ ਉੱਤੇ ਬੈਠੇ ਹੋਏ ਬੰਦੇ ਨੇ ਕਤਾਨੀ ਦੇ ਵਸਤਰਾਂ ਵਾਲੇ ਬੰਦੇ ਨੂੰ ਆਖਿਆ, “ਕਰੂਬੀ ਫ਼ਰਿਸ਼ਤਿਆਂ ਦੇ ਹੇਠਾਂ ਪਹੀਆਂ ਦੇ ਵਿੱਚਲੀ ਥਾਂ ਉੱਤੇ ਕਦਮ ਰੱਖ। ਕਰੂਬੀ ਫ਼ਰਿਸ਼ਤਿਆਂ ਦੇ ਦਰਮਿਆਨ ਬਲਦੇ ਹੋਏ ਮੁੱਠੀ ਭਰ ਕੋਲੇ ਲੈ ਅਤੇ ਜਾਕੇ ਯਰੂਸ਼ਲਮ ਦੇ ਸ਼ਹਿਰ ਉੱਤੇ ਸੁੱਟ ਦੇ।” ਬੰਦਾ ਮੇਰੇ ਕੋਲੋਂ ਗੁਜ਼ਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਉਸ ਮਨੁੱਖ ਨੂੰ ਜਿਨ ਕਤਾਨੀ ਕੱਪੜੇ ਪਾਏ ਹੋਏ ਸਨ ਆਖਿਆ ਕਿ ਉਨ੍ਹਾਂ ਘੁਮੰਣ ਵਾਲੇ ਪਹੀਆਂ ਦੇ ਅੰਦਰ ਜਾਹ, ਜੋ ਕਰੂਬੀਆਂ ਦੇ ਥੱਲੇ ਹਨ ਅਤੇ ਅੱਗ ਦੇ ਅੰਗਿਆਰੇ ਜਿਹੜੇ ਕਰੂਬੀਆਂ ਦੇ ਵਿਚਾਲੇ ਹਨ ਮੁੱਠ ਭਰ ਕੇ ਚੁੱਕ ਅਤੇ ਸ਼ਹਿਰ ਦੇ ਉੱਪਰ ਖਿਲਾਰ ਦੇਹ, ਤਾਂ ਉਹ ਮੇਰੇ ਵੇਖਦਿਆਂ ਅੰਦਰ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਆਖਿਆ ਕਿ ਉਹਨਾਂ ਘੁੰਮਣ ਵਾਲੇ ਪਹੀਆਂ ਦੇ ਅੰਦਰ ਜਾ, ਜੋ ਕਰੂਬੀਆਂ ਦੇ ਥੱਲੇ ਹਨ ਅਤੇ ਅੱਗ ਦੇ ਅੰਗਿਆਰੇ ਜਿਹੜੇ ਕਰੂਬੀਆਂ ਦੇ ਵਿਚਾਲੇ ਹਨ ਮੁੱਠ ਭਰ ਕੇ ਚੁੱਕ ਅਤੇ ਸ਼ਹਿਰ ਦੇ ਉੱਪਰ ਖਿਲਾਰ ਦੇ, ਤਾਂ ਉਹ ਮੇਰੇ ਵੇਖਦਿਆਂ ਅੰਦਰ ਗਿਆ।