Ezekiel 11:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਵੇਂ ਹੀ ਮੈਂ ਪਰਮੇਸ਼ੁਰ ਲਈ ਗੱਲ ਕਰਨੀ ਖਤਮ ਕੀਤੀ, ਬਨਾਯਾਹ ਦਾ ਪੁੱਤਰ ਫ਼ਲਟਯਾਹ ਮਰ ਗਿਆ! ਮੈਂ ਜ਼ਮੀਨ ਉੱਤੇ ਡਿੱਗ ਪਿਆ। ਮੈਂ ਆਪਣਾ ਮੂੰਹ ਧਰਤੀ ਨਾਲ ਛੁਹਾਕੇ ਸਿਜਦਾ ਕੀਤਾ ਅਤੇ ਆਖਿਆ, “ਯਹੋਵਾਹ ਮੇਰੇ ਪ੍ਰਭੂ, ਤੂੰ ਤਾਂ ਇਸਰਾਏਲ ਦੇ ਸਾਰੇ ਬਚੇ ਹੋਇਆਂ ਨੂੰ ਤਬਾਹ ਕਰਨ ਜਾ ਰਿਹਾ ਹੈਂ!”
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਮੈਂ ਅਗੰਮ ਵਾਚ ਰਿਹਾ ਸਾਂ ਤਾਂ ਐਉਂ ਹੋਇਆ ਕਿ ਬਨਾਯਾਹ ਦਾ ਪੁੱਤ੍ਰ ਫਲਟਯਾਹ ਮਰ ਗਿਆ। ਤਦ ਮੈਂ ਮੂੰਹ ਪਰਨੇ ਡਿੱਗਿਆ ਅਤੇ ਵੱਡੀ ਅਵਾਜ਼ ਨਾਲ ਦੁਹਾਈ ਦਿੱਤੀ ਅਤੇ ਆਖਿਆ, ਹਾਇ! ਪ੍ਰਭੁ ਯਹੋਵਾਹ! ਕੀ ਤੂੰ ਇਸਰਾਏਲ ਦੇ ਬਚਿਆਂ ਖੁਚਿਆਂ ਨੂੰ ਉੱਕਾ ਹੀ ਮੁਕਾ ਦੇਵੇਂਗਾॽ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਮੈਂ ਭਵਿੱਖਬਾਣੀ ਕਰ ਰਿਹਾ ਸੀ, ਤਾਂ ਇਸ ਤਰ੍ਹਾਂ ਹੋਇਆ ਕਿ ਬਨਾਯਾਹ ਦਾ ਪੁੱਤਰ ਪਲਟਯਾਹ ਮਰ ਗਿਆ। ਤਦ ਮੈਂ ਮੂਧੇ ਮੂੰਹ ਡਿੱਗਿਆ ਅਤੇ ਵੱਡੀ ਅਵਾਜ਼ ਨਾਲ ਦੁਹਾਈ ਦੇ ਕੇ ਆਖਿਆ, ਹਾਏ! ਪ੍ਰਭੂ ਯਹੋਵਾਹ! ਕੀ ਤੂੰ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਪੂਰੀ ਤਰ੍ਹਾਂ ਹੀ ਮੁਕਾ ਦੇਵੇਂਗਾ?