Ezekiel 11:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਆਪਣੇ ਭਰਾਵਾਂ, ਇਸਰਾਏਲ ਦੇ ਪਰਿਵਾਰ ਨੂੰ, ਚੇਤੇ ਕਰ। ਉਨ੍ਹਾਂ ਨੂੰ ਆਪਣੇ ਦੇਸ ਵਿੱਚੋਂ ਜਾਣ ਲਈ ਮਜ਼ਬੂਰ ਹੋਣਾ ਪਿਆ ਸੀ, ਪਰ ਮੈਂ ਉਨ੍ਹਾਂ ਨੂੰ ਵਾਪਸ ਲਿਆਵਾਂਗਾ! ਪਰ ਹੁਣ, ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕ ਆਖ ਰਹੇ ਹਨ, ‘ਯਹੋਵਾਹ ਤੋਂ ਬਹੁਤ ਦੂਰ ਰਹੋ। ਇਹ ਧਰਤੀ ਸਾਨੂੰ ਦਿੱਤੀ ਗਈ ਸੀ-ਇਹ ਸਾਡੀ ਹੈ!’
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਤੇਰੇ ਭਰਾਵਾਂ, ਹਾਂ, ਤੇਰੇ ਭਰਾਵਾਂ ਅਰਥਾਤ ਤੇਰੇ ਜੱਦੀਆਂ ਸਗੋਂ ਸਾਰੇ ਇਸਰਾਏਲ ਦੇ ਘਰਾਣੇ ਨੂੰ, ਹਾਂ, ਉਨ੍ਹਾਂ ਸਾਰਿਆਂ ਨੂੰ ਯਰੂਸ਼ਲਮ ਦੇ ਵਾਸੀਆਂ ਨੇ ਆਖਿਆ ਹੈ, ਯਹੋਵਾਹ ਤੋਂ ਦੂਰ ਹੋਵੋ! ਏਹ ਦੇਸ ਸਾਨੂੰ ਵਿਰਸੇ ਵਿੱਚ ਮਿਲਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਤੇਰੇ ਭਰਾਵਾਂ, ਹਾਂ, ਤੇਰੇ ਭਰਾਵਾਂ ਅਰਥਾਤ ਤੇਰੇ ਵੰਸ਼ ਸਗੋਂ ਸਾਰੇ ਇਸਰਾਏਲ ਦੇ ਘਰਾਣੇ ਨੂੰ, ਹਾਂ, ਉਹਨਾਂ ਸਾਰਿਆਂ ਨੂੰ ਯਰੂਸ਼ਲਮ ਦੇ ਵਾਸੀਆਂ ਨੇ ਆਖਿਆ ਹੈ, ਯਹੋਵਾਹ ਤੋਂ ਦੂਰ ਹੋਵੋ! ਇਹ ਦੇਸ ਸਾਨੂੰ ਵਿਰਸੇ ਵਿੱਚ ਮਿਲਿਆ ਹੈ।