Ezekiel 11:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਉਨ੍ਹਾਂ ਲੋਕਾਂ ਨੂੰ ਇਹ ਗੱਲਾਂ ਆਖ: ਯਹੋਵਾਹ ਸਾਡਾ ਪ੍ਰਭੂ, ਆਖਦਾ ਹੈ, ‘ਇਹ ਸੱਚ ਹੈ, ਮੈਂ ਆਪਣੇ ਲੋਕਾਂ ਨੂੰ ਹੋਰਨਾਂ ਕੌਮਾਂ ਵੱਲ ਦੂਰ ਦੁਰਾਡੇ ਜਾਣ ਲਈ ਮਜ਼ਬੂਰ ਕੀਤਾ। ਮੈਂ ਉਨ੍ਹਾਂ ਨੂੰ ਅਵੱਸ਼ ਅਨੇਕਾਂ ਦੇਸਾਂ ਅੰਦਰ ਖਿੰਡਾਇਆ। ਪਰ ਉਸ ਬੋੜੇ ਸਮੇਂ ਲਈ ਜਦੋਂ ਕਿ ਉਹ ਉਨ੍ਹਾਂ ਹੋਰਨਾਂ ਦੇਸਾਂ ਅੰਦਰ ਹਨ, ਮੈਂ ਉਨ੍ਹਾਂ ਦਾ ਮੰਦਰ ਹੋਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਤੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਭਾਵੇਂ ਮੈਂ ਉਨ੍ਹਾਂ ਨੂੰ ਕੌਮਾਂ ਦੇ ਵਿੱਚ ਹੱਕ ਦਿੱਤਾ ਹੈ ਅਤੇ ਦੂਜੇ ਦੇਸਾਂ ਵਿੱਚ ਖਿਲਾਰ ਦਿੱਤਾ ਹੈ ਪਰ ਮੈਂ ਉਨ੍ਹਾਂ ਲਈ ਥੋੜੇ ਸਮੇਂ ਲਈ ਉਨ੍ਹਾਂ ਦੇਸਾਂ ਵਿੱਚ ਜਿੱਥੇ ਜਿੱਥੇ ਓਹ ਗਏ ਹਨ ਇੱਕ ਪਵਿੱਤ੍ਰ ਅਸਥਾਨ ਹੋਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਭਾਵੇਂ ਮੈਂ ਉਹਨਾਂ ਨੂੰ ਕੌਮਾਂ ਦੇ ਵਿੱਚ ਭੇਜ ਦਿੱਤਾ ਹੈ ਅਤੇ ਦੂਜੇ ਦੇਸਾਂ ਵਿੱਚ ਖਿਲਾਰ ਦਿੱਤਾ ਹੈ, ਪਰ ਮੈਂ ਉਹਨਾਂ ਲਈ ਉਹਨਾਂ ਦੇਸਾਂ ਵਿੱਚ ਜਿੱਥੇ-ਜਿੱਥੇ ਉਹ ਗਏ ਹਨ, ਥੋੜੇ ਸਮੇਂ ਲਈ ਇੱਕ ਪਵਿੱਤਰ ਸਥਾਨ ਹੋਵਾਂਗਾ।