Ezekiel 11:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਰੂਹ ਨੇ ਮੈਨੂੰ ਹਵਾ ਵਿੱਚ ਚੁੱਕ ਲਿਆ ਅਤੇ ਮੈਨੂੰ ਬਾਬਲ ਵਾਪਸ ਲੈ ਆਈ। ਇਹ ਮੈਨੂੰ ਉਨ੍ਹਾਂ ਲੋਕਾਂ ਕੋਲ ਵਾਪਸ ਲੈ ਆਇਆ ਜਿਨ੍ਹਾਂ ਨੂੰ ਇਸਰਾਏਲ ਛੱਡਣ ਲਈ ਮਜ਼ਬੂਰ ਹੋਣਾ ਪਿਆ ਸੀ। ਮੈਂ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਪਰਮੇਸ਼ੁਰ ਦੇ ਦਰਸ਼ਨ ਅੰਦਰ ਦੇਖਿਆ। ਫ਼ੇਰ (ਉਹ, ਜਿਸ ਨੂੰ ਮੈਂ ਦਰਸ਼ਨ ਅੰਦਰ ਦੇਖਿਆ ਸੀ।) ਹਵਾ ਵਿੱਚ ਉੱਠਿਆ ਅਤੇ ਮੈਨੂੰ ਛੱਡ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਆਤਮਾ ਨੇ ਮੈਨੂੰ ਚੁੱਕਿਆ ਅਤੇ ਪਰਮੇਸ਼ੁਰ ਦੇ ਆਤਮਾ ਨੇ ਦਰਸ਼ਣ ਵਿੱਚ ਮੈਨੂੰ ਫੇਰ ਕਸਦੀਆਂ ਦੇ ਦੇਸ ਵਿੱਚ ਅਸੀਰਾਂ ਦੇ ਕੋਲ ਪੁਚਾ ਦਿੱਤਾ ਅਤੇ ਉਹ ਰੋਇਆ ਜੋ ਮੈਂ ਵੇਖੀ ਸੀ ਮੇਰੇ ਤੋਂ ਓਹਲੇ ਹੋ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਰਮੇਸ਼ੁਰ ਦੇ ਆਤਮਾ ਨੇ ਮੈਨੂੰ ਚੁੱਕਿਆ ਅਤੇ ਪਰਮੇਸ਼ੁਰ ਦੇ ਆਤਮਾ ਨੇ ਦਰਸ਼ਣ ਵਿੱਚ ਮੈਨੂੰ ਫੇਰ ਕਸਦੀਆਂ ਦੇ ਦੇਸ ਵਿੱਚ ਗੁਲਾਮਾਂ ਦੇ ਕੋਲ ਪਹੁੰਚਾ ਦਿੱਤਾ ਅਤੇ ਜੋ ਦਰਸ਼ਣ ਮੈਂ ਵੇਖਿਆ ਸੀ ਉਹ ਮੇਰੇ ਤੋਂ ਓਹਲੇ ਹੋ ਗਿਆ।