Ezekiel 12:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੈਨੂੰ ਇਹ ਗੱਲਾਂ ਆਮ ਬੰਦਿਆਂ ਨੂੰ ਜ਼ਰੂਰ ਦੱਸਣੀਆਂ ਚਾਹੀਦੀਆਂ ਹਨ। ਤੈਨੂੰ ਜ਼ਰੂਰ ਆਖਣਾ ਚਾਹੀਦਾ ਹੈ, ‘ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਯਰੂਸ਼ਲਮ ਦੇ ਲੋਕਾਂ ਨੂੰ ਅਤੇ ਇਸਰਾਏਲ ਦੇ ਹੋਰਨਾਂ ਹਿਸਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਖਦਾ ਹੈ। ਤੁਸੀਂ ਲੋਕ ਜਦੋਂ ਭੋਜਨ ਕਰੋਂਗੇ ਤਾਂ ਬਹੁਤ ਫ਼ਿਕਰਮੰਦ ਹੋਵੋਂਗੇ। ਤੁਸੀਂ ਲੋਕ ਜਦੋਂ ਪਾਣੀ ਪੀਵੋਂਗੇ ਤਾਂ ਬਹੁਤ ਭੈਭੀਤ ਹੋਵੋਂਗੇ। ਕਿਉਂ? ਕਿਉਂ ਕਿ ਤੁਹਾਡੇ ਦੇਸ ਵਿੱਚਲੀਆਂ ਸਾਰੀਆਂ ਚੀਜ਼ਾਂ ਤਬਾਹ ਹੋ ਜਾਣਗੀਆਂ! ਇਹ ਓੱਥੇ ਰਹਿੰਦੇ ਲੋਕਾਂ ਦੀ ਹਿੰਸਾ ਕਾਰਣ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇਸ ਦੇ ਲੋਕਾਂ ਨੂੰ ਤੂੰ ਆਖ ਕਿ ਇਸਰਾਏਲ ਦੀ ਭੂਮੀ ਦੇ ਵਿਖੇ ਅਤੇ ਯਰੂਸ਼ਲਮ ਦੇ ਵਾਸੀਆਂ ਦੇ ਵਿਖੇ ਪ੍ਰਭੁ ਯਹੋਵਾਹ ਐਉਂ ਆਖਦਾ ਕਿ ਓਹ ਆਪਣੀ ਰੋਟੀ ਫਿਕਰ ਨਾਲ ਖਾਣਗੇ ਤੇ ਆਪਣਾ ਪਾਣੀ ਚਿੰਤਾ ਨਾਲ ਪੀਣਗੇ ਕਿਉਂ ਜੋ ਉਸ ਦਾ ਦੇਸ ਉਹ ਦੇ ਵਾਸੀਆਂ ਦੇ ਜ਼ੁਲਮ ਦੇ ਕਾਰਨ ਉਹ ਦੀ ਭਰਪੂਰੀ ਤੋਂ ਖਾਲੀ ਕੀਤਾ ਜਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇਸ ਦੇ ਲੋਕਾਂ ਨੂੰ ਤੂੰ ਆਖ ਕਿ ਇਸਰਾਏਲ ਦੀ ਭੂਮੀ ਦੇ ਬਾਰੇ ਅਤੇ ਯਰੂਸ਼ਲਮ ਦੇ ਵਾਸੀਆਂ ਦੇ ਬਾਰੇ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਉਹ ਆਪਣੀ ਰੋਟੀ ਫ਼ਿਕਰ ਨਾਲ ਖਾਣਗੇ ਅਤੇ ਆਪਣਾ ਪਾਣੀ ਚਿੰਤਾ ਨਾਲ ਪੀਣਗੇ, ਕਿਉਂ ਜੋ ਉਸ ਦਾ ਦੇਸ ਉਹ ਦੇ ਵਾਸੀਆਂ ਦੇ ਜ਼ੁਲਮ ਦੇ ਕਾਰਨ ਉਹ ਦੀ ਭਰਪੂਰੀ ਤੋਂ ਖਾਲੀ ਕੀਤਾ ਜਾਵੇਗਾ।