Ezekiel 12:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਨ੍ਹਾਂ ਲੋਕਾਂ ਨੂੰ ਆਖੀਂ ਕਿ ਯਹੋਵਾਹ ਉਨ੍ਹਾਂ ਦਾ ਪ੍ਰਭੂ ਉਸ ਕਹਾਉਤ ਨੂੰ ਰੋਕ ਦੇਵੇਗਾ। ਉਹ ਲੋਕ ਇਸਰਾਏਲ ਬਾਰੇ ਇਹ ਗੱਲਾਂ ਫ਼ੇਰ ਨਹੀਂ ਆਖਣਗੇ। ਹੁਣ ਉਹ ਇਹ ਕਹਾਉਤ ਕਹਿਣਗੇ: ‘ਛੇਤੀ ਆਵੇਗੀ ਮੁਸੀਬਤ, ਸਾਰੇ ਦਰਸ਼ਨ ਪੂਰੇ ਹੋਣਗੇ।’
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਉਨ੍ਹਾਂ ਨੂੰ ਆਖ ਦੇਹ ਕਿ ਪ੍ਰਭੁ ਯਹੋਵਾਹ ਐਉਂ ਕਹਿੰਦਾ ਹੈ ਕਿ ਮੈਂ ਇਸ ਅਖੌਤ ਨੂੰ ਮੁਕਾ ਦਿਆਂਗਾ ਅਤੇ ਫੇਰ ਇਹ ਨੂੰ ਇਸਰਾਏਲ ਵਿੱਚ ਨਾ ਵਰਤਣਗੇ ਸਗੋਂ ਤੂੰ ਉਨ੍ਹਾਂ ਨੂੰ ਆਖ ਕਿ ਸਮਾ ਆ ਗਿਆ ਹੈ ਅਤੇ ਹਰੇਕ ਦਰਸ਼ਣ ਦਾ ਸਿੱਟਾ ਨੇੜੇ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਹਨਾਂ ਨੂੰ ਆਖ ਦੇ ਕਿ ਪ੍ਰਭੂ ਯਹੋਵਾਹ ਇਹ ਕਹਿੰਦਾ ਹੈ ਕਿ ਮੈਂ ਇਸ ਕਹਾਉਤ ਨੂੰ ਮੁਕਾ ਦਿਆਂਗਾ ਅਤੇ ਫੇਰ ਇਹ ਨੂੰ ਇਸਰਾਏਲ ਵਿੱਚ ਨਾ ਵਰਤਣਗੇ, ਸਗੋਂ ਤੂੰ ਉਹਨਾਂ ਨੂੰ ਆਖ ਕਿ ਸਮਾਂ ਆ ਗਿਆ ਹੈ ਅਤੇ ਹਰੇਕ ਦਰਸ਼ਣ ਦਾ ਸਿੱਟਾ ਨੇੜੇ ਹੈ।