Ezekiel 12:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਮੈਂ ਯਹੋਵਾਹ ਹਾਂ। ਅਤੇ ਮੈਂ ਓਹੋ ਕੁਝ ਆਖਾਂਗਾ ਜੋ ਮੈਂ ਆਖਣਾ ਚਾਹੁੰਦਾ ਹਾਂ ਅਤੇ ਉਹ ਗੱਲ ਵਾਪਰੇਗੀ! ਅਤੇ ਮੈਂ ਵਕਤ ਨੂੰ ਫ਼ੈਲਣ ਨਹੀਂ ਦਿਆਂਗਾ। ਉਹ ਮੁਸੀਬਤਾਂ ਛੇਤੀ ਆ ਰਹੀਆਂ ਹਨ-ਤੁਹਾਡੇ ਆਪਣੇ ਜੀਵਨ-ਕਾਲ ਵਿੱਚ। ਤੁਸੀਂ ਬਾਗ਼ੀ ਲੋਕੋ, ਜਦੋਂ ਮੈਂ ਕੁਝ ਆਖਦਾ ਹਾਂ ਤਾਂ ਮੈਂ ਉਸ ਨੂੰ ਵਾਪਰਨ ਦਿੰਦਾ ਹਾਂ।” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਯਹੋਵਾਹ ਹਾਂ, ਮੈਂ ਬਚਨ ਕਰਾਂਗਾ ਅਤੇ ਮੇਰਾ ਬਚਨ ਜ਼ਰੂਰ ਪੂਰਾ ਹੋਵੇਗਾ। ਉਸ ਦੇ ਪੂਰਾ ਹੋਣ ਵਿੱਚ ਢਿੱਲ ਨਹੀਂ ਹੋਵੇਗੀ, ਸਗੋਂ ਪ੍ਰਭੁ ਯਹੋਵਾਹ ਦਾ ਵਾਕ ਹੈ ਕਿ ਹੇ ਆਕੀ ਘਰਾਣੇ, ਮੈਂ ਤੁਹਾਡੇ ਸਮੇਂ ਵਿੱਚ ਬਚਨ ਕਰ ਕੇ ਉਹ ਨੂੰ ਜਰੂਰ ਪੂਰਾ ਕਰਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਯਹੋਵਾਹ ਹਾਂ, ਮੈਂ ਬਚਨ ਕਰਾਂਗਾ ਅਤੇ ਮੇਰਾ ਬਚਨ ਜ਼ਰੂਰ ਪੂਰਾ ਹੋਵੇਗਾ। ਉਸ ਦੇ ਪੂਰਾ ਹੋਣ ਵਿੱਚ ਢਿੱਲ ਨਾ ਹੋਵੇਗੀ, ਸਗੋਂ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਹੇ ਵਿਦਰੋਹੀ ਘਰਾਣੇ, ਮੈਂ ਤੁਹਾਡੇ ਸਮੇਂ ਵਿੱਚ ਬਚਨ ਕਰ ਕੇ ਉਹ ਨੂੰ ਜ਼ਰੂਰ ਪੂਰਾ ਕਰਾਂਗਾ।