Ezekiel 12:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਇਸਰਾਏਲ ਦੇ ਲੋਕ ਇਹ ਸੋਚਦੇ ਹਨ ਕਿ ਜਿਹੜੇ ਵੀ ਦਰਸ਼ਨ ਮੈਂ ਤੈਨੂੰ ਦਿਖਾਉਂਦਾ ਹਾਂ ਉਹ ਦੂਰ ਭਵਿੱਖ ਦੇ ਕਿਸੇ ਆਉਣ ਵਾਲੇ ਸਮੇਂ ਲਈ ਹਨ। ਉਹ ਸੋਚਦੇ ਹਨ ਕਿ ਜੋ ਗੱਲਾਂ ਤੂੰ ਕਰ ਰਿਹਾ ਹੈਂ ਉਹ ਹੁਣ ਤੋਂ ਬਹੁਤ-ਬਹੁਤ ਵਰ੍ਹੇ ਬਾਦ ਵਾਪਰਨਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਵੇਖ ਇਸਰਾਏਲ ਦਾ ਘਰਾਣਾ ਆਖਦਾ ਹੈ ਕਿ ਜਿਹੜਾ ਦਰਸ਼ਣ ਉਸ ਵੇਖਿਆ ਹੈ ਬਹੁਤ ਸਮੇਂ ਮਗਰੋਂ ਪੂਰਾ ਹੋਵੇਗਾ ਅਤੇ ਇਹ ਅਗੰਮ ਵਾਕ ਦੂਰ ਦਿਆਂ ਸਮਿਆਂ ਲਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਵੇਖ, ਇਸਰਾਏਲ ਦਾ ਘਰਾਣਾ ਆਖਦਾ ਹੈ ਕਿ ਜਿਹੜਾ ਦਰਸ਼ਣ ਉਸ ਵੇਖਿਆ ਹੈ, ਬਹੁਤ ਸਮੇਂ ਬਾਅਦ ਪੂਰਾ ਹੋਵੇਗਾ ਅਤੇ ਇਹ ਭਵਿੱਖਬਾਣੀ ਦੂਰ ਦੇ ਸਮਿਆਂ ਲਈ ਹੈ।