Ezekiel 13:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
‘ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ, ਔਰਤੋਂ ਤੁਹਾਡੇ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ, ਤੁਸੀਂ ਲੋਕਾਂ ਲਈ ਉਨ੍ਹਾਂ ਦੀਆਂ ਕਲਾਈਆਂ ਉੱਤੇ ਪਹਿਨਣ ਲਈ ਕਪੜੇ ਦੇ ਬਾਜ਼ੂਬੰਦ ਸਿਉਂਦੀਆਂ ਹੋ। ਤੁਸੀਂ ਲੋਕਾਂ ਲਈ ਸਿਰਾਂ ਤੇ ਪਹਿਨਣ ਵਾਲੇ ਖਾਸ ਪਟਕੇ ਬਣਾਉਂਦੀਆਂ ਹੋ। ਤੁਸੀਂ ਆਖਦੀਆਂ ਹੋ ਕਿ ਇਨ੍ਹਾਂ ਚੀਜ਼ਾਂ ਵਿੱਚ ਜਾਦੂਈ ਸ਼ਕਤੀ ਹੈ, ਲੋਕਾਂ ਦੇ ਜੀਵਨ ਨੂੰ ਕਾਬੂ ਕਰਨ ਦੀ। ਤੁਸੀਂ ਸਿਰਫ਼ ਆਪਣੇ-ਆਪਨੂੰ ਜਿਉਂਦਾ ਰੱਖਣ ਲਈ ਉਨ੍ਹਾਂ ਲੋਕਾਂ ਨੂੰ ਜਾਲ ਵਿੱਚ ਫ਼ਸਾਉਂਦੀਆਂ ਹੋ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਤੁਸਾਂ ਉੱਤੇ ਅਫਸੋਸ! ਜੋ ਅਰਕਾਂ ਦੇ ਉੱਤੇ ਗੱਦੀਆਂ ਸੀਉਂਦੀਆਂ ਹੋ ਅਤੇ ਹਰ ਕੱਦ ਦੇ ਅਨੁਸਾਰ ਸਿਰ ਦੇ ਲਈ ਬੁਰਕੇ ਬਣਾਉਂਦੀਆਂ ਹੋ ਤਾਂ ਜੋ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋ। ਕੀ ਤੁਸੀਂ ਮੇਰੇ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋਗੀਆਂॽ ਅਤੇ ਆਪਣੀ ਜਾਨ ਬਚਾਓਗੀਆਂॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਤੁਹਾਡੇ ਉੱਤੇ ਅਫ਼ਸੋਸ! ਜੋ ਕੂਹਣੀਆਂ ਦੇ ਉੱਤੇ ਗੱਦੀਆਂ ਸੀਉਂਦੀਆਂ ਹੋ ਅਤੇ ਹਰ ਕੱਦ ਦੇ ਅਨੁਸਾਰ ਸਿਰ ਦੇ ਲਈ ਬੁਰਕੇ ਬਣਾਉਂਦੀਆਂ ਹੋ, ਤਾਂ ਜੋ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋ। ਕੀ ਤੁਸੀਂ ਮੇਰੇ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋਗੀਆਂ? ਅਤੇ ਆਪਣੀ ਜਾਨ ਬਚਾਓਗੀਆਂ?