Ezekiel 13:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ ਅਤੇ ਪ੍ਰਭੂ ਤੁਹਾਨੂੰ ਇਹ ਗੱਲਾਂ ਆਖਦਾ ਹੈ: ਤੁਸੀਂ ਉਹ ਕੱਪੜੇ ਦੇ ਬਾਜ਼ੂਬੰਦ ਲੋਕਾਂ ਨੂੰ ਫ਼ਸਾਉਣ ਲਈ ਬਣਾਉਂਦੀਆਂ ਹੋ-ਪਰ ਮੈਂ ਉਨ੍ਹਾਂ ਲੋਕਾਂ ਨੂੰ ਆਜ਼ਾਦ ਕਰ ਦਿਆਂਗਾ। ਮੈਂ ਉਨ੍ਹਾਂ ਬਾਜ਼ੂਬੰਦਾਂ ਨੂੰ ਤੁਹਾਡੀਆਂ ਬਾਹਾਂ ਉੱਤੋਂ ਪਾੜ ਸੁੱਟਾਂਗਾ ਅਤੇ ਲੋਕ ਤੁਹਾਡੇ ਕੋਲੋਂ ਆਜ਼ਾਦ ਹੋ ਜਾਣਗੇ। ਉਹ ਉਨ੍ਹਾਂ ਪੰਛੀਆਂ ਵਰਗੇ ਹੋਣਗੇ ਜਿਹੜੇ ਜਾਲ ਵਿੱਚੋਂ ਨਿਕਲ ਕੇ ਉੱਡ ਜਾਂਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖੋ, ਮੈਂ ਤੁਹਾਡੀਆਂ ਗੱਦੀਆਂ ਦੇ ਵਿਰੁੱਧ ਹਾਂ ਜਿਨ੍ਹਾਂ ਨਾਲ ਤੁਸੀਂ ਜਾਨਾਂ ਨੂੰ ਪੰਛੀਆਂ ਵਾਂਙੁ ਫਾਹ ਲੈਂਦੀਆਂ ਹੋ ਅਤੇ ਮੈਂ ਉਨ੍ਹਾਂ ਨੂੰ ਤੁਹਾਡੀਆਂ ਅਰਕਾਂ ਤੋਂ ਪਾੜ ਸੁੱਟਾਂਗਾ ਅਤੇ ਉਨ੍ਹਾਂ ਜਾਨਾਂ ਨੂੰ ਜਿਨ੍ਹਾਂ ਨੂੰ ਤੁਸੀਂ ਪੰਛੀਆਂ ਵਾਂਙੁ ਫਾਹ ਲੈਂਦੀਆਂ ਹੋ ਛੁਡਾ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖੋ, ਮੈਂ ਤੁਹਾਡੀਆਂ ਗੱਦੀਆਂ ਦੇ ਵਿਰੁੱਧ ਹਾਂ, ਜਿਹਨਾਂ ਨਾਲ ਤੁਸੀਂ ਜਾਨਾਂ ਨੂੰ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ ਅਤੇ ਮੈਂ ਉਹਨਾਂ ਨੂੰ ਤੁਹਾਡੀਆਂ ਕੂਹਣੀਆਂ ਤੋਂ ਪਾੜ ਸੁੱਟਾਂਗਾ ਅਤੇ ਉਹਨਾਂ ਜਾਨਾਂ ਨੂੰ ਜਿਹਨਾਂ ਨੂੰ ਤੁਸੀਂ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ, ਛੁਡਾ ਦਿਆਂਗਾ।