Ezekiel 13:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਨਬੀਓ, ਤੁਸੀਂ ਝੂਠ ਬੋਲਦੇ ਹੋ। ਤੁਹਾਡੇ ਝੂਠ ਨੇਕ ਬੰਦਿਆਂ ਨੂੰ ਦੁੱਖ ਪਹੁੰਚਾਉਂਦੇ ਹਨ-ਮੈਂ ਉਨ੍ਹਾਂ ਨੇਕ ਬੰਦਿਆਂ ਨੂੰ ਨੁਕਸਾਨ ਪਹੁੰਚਾਉਣਾ ਨਹੀਂ ਚਾਹਿਆ! ਤੁਸੀਂ ਮੰਦੇ ਲੋਕਾਂ ਦਾ ਪੱਖ ਲੈਂਦੇ ਹੋ ਅਤੇ ਉਨ੍ਹਾਂ ਨੂੰ ਉਤਸਾਹਿਤ ਕਰਦੇ ਹੋ। ਤੁਸੀਂ ਉਨ੍ਹਾਂ ਨੂੰ ਆਪਣੀਆਂ ਜ਼ਿੰਦਗੀਆਂ ਬਦਲਣ ਲਈ ਨਹੀਂ ਆਖਦੇ। ਤੁਸੀਂ ਉਨ੍ਹਾਂ ਦੀਆਂ ਜ਼ਿੰਦਗੀਆਂ ਬਚਾਉਣ ਦੀ ਕੋਸ਼ਿਸ਼ ਨਹੀਂ ਕਰਦੀਆਂ!
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਕਿ ਤੁਸਾਂ ਝੂਠ ਮਾਰ ਕੇ ਧਰਮੀ ਦੇ ਦਿਲ ਨੂੰ ਉਦਾਸ ਕੀਤਾ ਹੈ ਜਿਹ ਨੂੰ ਮੈਂ ਦੁਖੀ ਨਹੀਂ ਕੀਤਾ ਅਤੇ ਤੁਸਾਂ ਦੁਸ਼ਟ ਦੇ ਹੱਥ ਨੂੰ ਤਕੜਾ ਕੀਤਾ ਤਾਂ ਜੋ ਉਹ ਆਪਣੀ ਜਾਨ ਬਚਾਉਣ ਲਈ ਆਪਣੇ ਬੁਰੇ ਰਾਹ ਤੋਂ ਨਾ ਮੁੜੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਕਿ ਤੁਸੀਂ ਝੂਠ ਮਾਰ ਕੇ ਧਰਮੀ ਦੇ ਦਿਲ ਨੂੰ ਉਦਾਸ ਕੀਤਾ ਹੈ, ਜਿਹ ਨੂੰ ਮੈਂ ਦੁੱਖੀ ਨਹੀਂ ਕੀਤਾ ਅਤੇ ਤੁਸੀਂ ਦੁਸ਼ਟ ਦੇ ਹੱਥ ਨੂੰ ਤਕੜਾ ਕੀਤਾ, ਤਾਂ ਜੋ ਉਹ ਆਪਣੀ ਜਾਨ ਬਚਾਉਣ ਲਈ ਆਪਣੇ ਬੁਰੇ ਰਾਹ ਤੋਂ ਨਾ ਮੁੜੇ।