Ezekiel 13:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਝੂਠੇ ਨਬੀ ਨੇ ਆਖਿਆ ਸੀ ਕਿ ਉਨ੍ਹਾਂ ਨੇ ਦਰਸ਼ਨ ਦੇਖੇ। ਉਨ੍ਹਾਂ ਨੇ ਜਾਦੂ ਕੀਤੇ ਅਤੇ ਆਖਿਆ ਕਿ ਇਹ ਗੱਲਾਂ ਵਾਪਰਨਗੀਆਂ-ਪਰ ਉਨ੍ਹਾਂ ਨੇ ਝੂਠ ਬੋਲਿਆ। ਉਨ੍ਹਾਂ ਨੇ ਆਖਿਆ ਕਿ ਯਹੋਵਾਹ ਨੇ ਉਨ੍ਹਾਂ ਨੂੰ ਭੇਜਿਆ ਸੀ-ਪਰ ਉਨ੍ਹਾਂ ਨੇ ਝੂਠ ਬੋਲਿਆ ਸੀ। ਉਹ ਹਾਲੇ ਵੀ ਆਪਣੇ ਝੂਠਾਂ ਦੇ ਸੱਚ ਹੋਣ ਦਾ ਇੰਤਜ਼ਾਰ ਕਰ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਫੋਕਾ ਅਤੇ ਝੂਠਾ ਅਗੰਮ ਵੇਖਿਆ ਹੈ ਜੋ ਆਖਦੇ ਹਨ ਕਿ ਯਹੋਵਾਹ ਦਾ ਵਾਕ ਹੈ ਭਾਵੇਂ ਯਹੋਵਾਹ ਨੇ ਉਨ੍ਹਾਂ ਨੂੰ ਨਹੀਂ ਘੱਲਿਆ ਅਤੇ ਓਹ ਲੋਕਾਂ ਨੂੰ ਆਸ ਦਿਵਾਉਂਦੇ ਹਨ ਕਿ ਉਨ੍ਹਾਂ ਦੀ ਗੱਲ ਕਾਇਮ ਹੋ ਜਾਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਝੂਠੇ ਦਰਸ਼ਣ ਵੇਖੇ ਅਤੇ ਝੂਠੀਆਂ ਭਵਿੱਖਬਾਣੀਆਂ ਕੀਤੀਆਂ ਹਨ, ਜੋ ਆਖਦੇ ਹਨ ਕਿ ਯਹੋਵਾਹ ਦਾ ਵਾਕ ਹੈ ਭਾਵੇਂ ਯਹੋਵਾਹ ਨੇ ਉਹਨਾਂ ਨੂੰ ਨਹੀਂ ਭੇਜਿਆ ਅਤੇ ਉਹ ਲੋਕਾਂ ਨੂੰ ਆਸ ਦਿਵਾਉਂਦੇ ਹਨ ਕਿ ਉਹਨਾਂ ਦੀ ਗੱਲ ਕਾਇਮ ਹੋ ਜਾਵੇਗੀ।