Ezekiel 13:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਨਬੀਆਂ ਨੂੰ ਸਜ਼ਾ ਦੇਵਾਂਗਾ ਜਿਨ੍ਹਾਂ ਨੇ ਝੂਠੇ ਦਰਸ਼ਨ ਦੇਖੇ ਅਤੇ ਝੂਠ ਬੋਲਿਆ। ਮੈਂ ਉਨ੍ਹਾਂ ਨੂੰ ਆਪਣੇ ਲੋਕਾਂ ਤੋਂ ਦੂਰ ਕਰ ਦਿਆਂਗਾ। ਉਨ੍ਹਾਂ ਦੇ ਨਾਲ ਇਸਰਾਏਲ ਦੇ ਪਰਿਵਾਰ ਦੀ ਸੂਚੀ ਵਿੱਚ ਨਹੀਂ ਹੋਣਗੇ। ਉਹ ਫ਼ੇਰ ਕਦੇ ਵੀ ਇਸਰਾਏਲ ਦੀ ਧਰਤੀ ਉੱਤੇ ਨਹੀਂ ਆਉਣਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਅਤੇ ਪ੍ਰਭੂ ਹਾਂ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੇਰਾ ਹੱਥ ਉਨ੍ਹਾਂ ਨਬੀਆਂ ਦੇ ਵਿਰੁੱਧ ਹੋਵੇਗਾ ਜਿਹੜੇ ਫੋਕੇ ਦਰਸ਼ਣ ਵੇਖਦੇ ਹਨ ਅਤੇ ਝੂਠੀ ਅਗੰਮ ਬਾਣੀ ਦੱਸਦੇ ਹਨ। ਨਾ ਓਹ ਮੇਰੇ ਲੋਕਾਂ ਦੇ ਜੱਥੇ ਵਿੱਚ ਮਿਲਣਗੇ, ਨਾ ਇਸਰਾਏਲ ਦੇ ਘਰਾਣੇ ਦੀ ਪੋਥੀ ਵਿੱਚ ਲਿਖੇ ਜਾਣਗੇ, ਨਾ ਓਹ ਇਸਰਾਏਲ ਦੀ ਭੂਮੀ ਵਿੱਚ ਵੜਨਗੇ ਅਤੇ ਤੁਸੀਂ ਜਾਣ ਲਵੋਗੇ ਕਿ ਮੈਂ ਪ੍ਰਭੁ ਯਹੋਵਾਹ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਹੱਥ ਉਹਨਾਂ ਨਬੀਆਂ ਦੇ ਵਿਰੁੱਧ ਹੋਵੇਗਾ, ਜਿਹੜੇ ਝੂਠੇ ਦਰਸ਼ਣ ਵੇਖਦੇ ਹਨ ਅਤੇ ਝੂਠੀਆਂ ਭਵਿੱਖਬਾਣੀਆਂ ਕਰਦੇ ਹਨ। ਨਾ ਉਹ ਮੇਰੇ ਲੋਕਾਂ ਦੇ ਜੱਥੇ ਵਿੱਚ ਮਿਲਣਗੇ, ਨਾ ਇਸਰਾਏਲ ਦੇ ਘਰਾਣੇ ਦੀ ਪੋਥੀ ਵਿੱਚ ਲਿਖੇ ਜਾਣਗੇ, ਨਾ ਉਹ ਇਸਰਾਏਲ ਦੀ ਭੂਮੀ ਵਿੱਚ ਵੜਨਗੇ ਅਤੇ ਤੁਸੀਂ ਜਾਣ ਲਵੋਗੇ ਕਿ ਮੈਂ ਪ੍ਰਭੂ ਯਹੋਵਾਹ ਹਾਂ।