Ezekiel 14:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕ ਉਸ ਸ਼ਹਿਰ ਵਿੱਚੋਂ ਬਚਕੇ ਨਿਕਲ ਜਾਣਗੇ! ਉਹ ਆਪਣੇ ਧੀਆਂ ਪੁੱਤਰਾਂ ਨੂੰ ਨਾਲ ਲਿਆਉਣਗੇ ਅਤੇ ਤੇਰੇ ਪਾਸ ਸਹਾਇਤਾ ਲਈ ਆਉਣਗੇ। ਫ਼ੇਰ ਤੂੰ ਦੇਖੇਂਗਾ ਕਿ ਉਹ ਸੱਚ ਮੁੱਚ ਕਿੰਨੇ ਬੁਰੇ ਹਨ। ਅਤੇ ਤੂੰ ਉਨ੍ਹਾਂ ਸਾਰੀਆਂ ਮੁਸੀਬਤਾਂ ਬਾਰੇ ਚੰਗਾ ਮਹਿਸੂਸ ਕਰੇਂਗਾ ਜਿਹੜੀਆਂ ਮੈਂ ਯਰੂਸ਼ਲਮ ਲਈ ਲਿਆਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਵੇਖੋ, ਉੱਥੇ ਕੁਝਕੁ ਪੁੱਤ੍ਰ ਧੀਆਂ ਬਚ ਰਹਿਣਗੇ ਜਿਹੜੇ ਕੱਢੇ ਜਾਣਗੇ ਅਤੇ ਤੁਹਾਡੇ ਕੋਲ ਪੁਚਾਏ ਜਾਣਗੇ ਅਤੇ ਤੁਸੀਂ ਉਨ੍ਹਾਂ ਦੇ ਚਾਲ ਚਲਨ ਅਤੇ ਉਨ੍ਹਾਂ ਦੇ ਕੰਮਾਂ ਨੂੰ ਵੇਖ ਕੇ ਉਸ ਬਲਾ ਦੇ ਵਿਖੇ ਜੋ ਮੈਂ ਯਰੂਸ਼ਲਮ ਉੱਤੇ ਘੱਲੀ ਅਤੇ ਉਨ੍ਹਾਂ ਸਾਰੀਆਂ ਬਲਾਵਾਂ ਦੇ ਵਿਖੇ ਜੋ ਮੈਂ ਉਸ ਉੱਤੇ ਘੱਲੀਆਂ ਹਨ ਤੁਸੀਂ ਤਸੱਲੀ ਪਾਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਵੇਖੋ, ਉੱਥੇ ਕੁਝ ਕੁ ਪੁੱਤਰ ਧੀਆਂ ਬਚ ਰਹਿਣਗੇ, ਜਿਹੜੇ ਕੱਢੇ ਜਾਣਗੇ ਅਤੇ ਤੁਹਾਡੇ ਕੋਲ ਪਹੁੰਚਾਏ ਜਾਣਗੇ। ਤੁਸੀਂ ਉਹਨਾਂ ਦੇ ਚਾਲ-ਚੱਲਣ ਅਤੇ ਉਹਨਾਂ ਦੇ ਕੰਮਾਂ ਨੂੰ ਵੇਖ ਕੇ ਉਸ ਬਲਾ ਦੇ ਬਾਰੇ ਜੋ ਮੈਂ ਯਰੂਸ਼ਲਮ ਉੱਤੇ ਭੇਜੀ ਅਤੇ ਉਹਨਾਂ ਸਾਰੀਆਂ ਬਲਾਵਾਂ ਦੇ ਬਾਰੇ ਜੋ ਮੈਂ ਉਸ ਉੱਤੇ ਭੇਜੀਆਂ ਹਨ, ਤੁਸੀਂ ਤਸੱਲੀ ਪਾਓਗੇ।