Ezekiel 14:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਇਹ ਲੋਕ ਤੇਰੇ ਨਾਲ ਗੱਲ ਕਰਨ ਲਈ ਆਏ ਹਨ। ਉਹ ਤੈਥੋਂ ਮੇਰੀ ਸਲਾਹ ਲੈਣੀ ਚਾਹੁੰਦੇ ਹਨ। ਪਰ ਇਨ੍ਹਾਂ ਲੋਕਾਂ ਦੇ ਪਾਸ ਹਾਲੇ ਤੀਕ ਗੰਦੇ ਬੁੱਤ ਹਨ। ਉਨ੍ਹਾਂ ਨੇ ਉਹ ਚੀਜ਼ਾਂ ਰੱਖੀਆਂ ਹੋਈਆਂ ਹਨ ਜਿਨ੍ਹਾਂ ਨੇ ਇਨ੍ਹਾਂ ਤੋਂ ਪਾਪ ਕਰਵਾਏ। ਉਹ ਹਾਲੇ ਤੀਕ ਉਨ੍ਹਾਂ ਬੁੱਤਾਂ ਦੀ ਉਪਾਸਨਾ ਕਰਦੇ ਹਨ। ਇਸ ਲਈ ਉਹ ਮੇਰੇ ਕੋਲ ਸਲਾਹ ਲਈ ਕਿਉਂ ਆਉਂਦੇ ਹਨ? ਕੀ ਮੈਨੂੰ ਇਨ੍ਹਾਂ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ? ਨਹੀਂ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਇਹਨਾਂ ਮਨੁੱਖਾਂ ਨੇ ਆਪਣੀਆਂ ਮੂਰਤੀਆਂ ਨੂੰ ਆਪਣੇ ਮਨ ਵਿੱਚ ਥਾਂ ਦਿੱਤਾ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖੀ ਹੈ। ਅਜਿਹੇ ਲੋਕਾਂ ਦਾ ਕੀ ਹੱਕ ਹੈ ਕਿ ਓਹ ਮੈਂਥੋਂ ਕੁਝ ਪੁੱਛਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਇਹਨਾਂ ਮਨੁੱਖਾਂ ਨੇ ਆਪਣੀਆਂ ਮੂਰਤੀਆਂ ਨੂੰ ਆਪਣੇ ਮਨ ਵਿੱਚ ਥਾਂ ਦਿੱਤਾ ਹੈ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖੀ ਹੈ। ਅਜਿਹੇ ਲੋਕਾਂ ਦਾ ਕੀ ਹੱਕ ਹੈ ਕਿ ਉਹ ਮੇਰੇ ਕੋਲੋਂ ਕੁਝ ਪੁੱਛਣ।