Ezekiel 14:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਇਨ੍ਹਾਂ ਨੂੰ ਜਵਾਬ ਦਿਆਂਗਾ। ਮੈਂ ਇਨ੍ਹਾਂ ਨੂੰ ਸਜ਼ਾ ਦਿਆਂਗਾ! ਤੈਨੂੰ ਚਾਹੀਦਾ ਹੈ ਕਿ ਇਨ੍ਹਾਂ ਲੋਕਾਂ ਨੂੰ ਇਹ ਗੱਲਾਂ ਜ਼ਰੂਰ ਦੱਸੇਁ। ‘ਯਹੋਵਾਹ ਮੇਰਾ ਪ੍ਰਭੂ ਆਖਦਾ ਹੈ: ਜੇ ਕੋਈ ਇਸਰਾਏਲੀ ਕਿਸੇ ਨਬੀ ਪਾਸ ਆਉਂਦਾ ਹੈ ਅਤੇ ਮੇਰੀ ਸਲਾਹ ਮਂਗਦਾ ਹੈ, ਤਾਂ ਨਬੀ ਉਸ ਬੰਦੇ ਨੂੰ ਜਵਾਬ ਨਹੀਂ ਦੇਵੇਗਾ ਮੈਂ ਖੁਦ ਉਸ ਬੰਦੇ ਦੇ ਸਵਾਲ ਦਾ ਜਵਾਬ ਦੇਵਾਂਗਾ। ਮੈਂ ਉਸ ਨੂੰ ਜਵਾਬ ਦੇਵਾਂਗਾ ਭਾਵੇਂ ਉਸ ਦੇ ਕੋਲ ਹਾਲੇ ਵੀ ਬੁੱਤ ਹੋਣ, ਭਾਵੇਂ ਉਸ ਨੇ ਉਹ ਚੀਜ਼ਾਂ ਰੱਖੀਆਂ ਹੋਈਆਂ ਹੋਣ ਜਿਨ੍ਹਾਂ ਨੇ ਉਸ ਕੋਲੋਂ ਪਾਪ ਕਰਵਾਏ, ਅਤੇ ਭਾਵੇਂ ਉਹ ਹਾਲੇ ਵੀ ਉਨ੍ਹਾਂ ਮੂਰਤੀਆਂ ਦੀ ਉਪਸਨਾ ਕਰਦਾ ਹੋਵੇ। ਮੈਂ ਉਸ ਨਾਲ ਉਸ ਦੇ ਇਨ੍ਹਾਂ ਸਾਰੇ ਬੁੱਤਾਂ ਦੇ ਬਾਵਜੂਦ ਗੱਲ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਤੂੰ ਉਨ੍ਹਾਂ ਨਾਲ ਗੱਲਾਂ ਕਰ, ਅਤੇ ਉਨ੍ਹਾਂ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, ਕਿ ਇਸਰਾਏਲ ਦੇ ਘਰਾਣੇ ਵਿੱਚੋਂ ਜਿਹੜਾ ਕੋਈ ਆਪਣੇ ਮਨ ਵਿੱਚ ਆਪਣੀਆਂ ਮੂਰਤੀਆਂ ਨੂੰ ਥਾਂ ਦਿੰਦਾ ਹੈ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖਦਾ ਹੈ ਅਤੇ ਨਬੀ ਦੇ ਕੋਲ ਜਾਂਦਾ ਹੈ ਮੈਂ ਯਹੋਵਾਹ ਉਹ ਦੀਆਂ ਮੂਰਤੀਆਂ ਦੀ ਗਿਣਤੀ ਅਨੁਸਾਰ ਉਸ ਨੂੰ ਉੱਤਰ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੂੰ ਉਹਨਾਂ ਨਾਲ ਗੱਲਾਂ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਇਸਰਾਏਲ ਦੇ ਘਰਾਣੇ ਵਿੱਚੋਂ ਜਿਹੜਾ ਕੋਈ ਆਪਣੀਆਂ ਮੂਰਤੀਆਂ ਆਪਣੇ ਮਨ ਵਿੱਚ ਸਥਾਪਿਤ ਕਰਕੇ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖ ਕੇ ਨਬੀ ਦੇ ਕੋਲ ਜਾਂਦਾ ਹੈ, ਮੈਂ ਯਹੋਵਾਹ ਉਹ ਦੀਆਂ ਮੂਰਤੀਆਂ ਦੀ ਗਿਣਤੀ ਅਨੁਸਾਰ ਉਸ ਨੂੰ ਉੱਤਰ ਦਿਆਂਗਾ।