Ezekiel 14:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਵੀ ਇਸਰਾਏਲੀ ਜਾਂ ਇਸਰਾਏਲ ਵਿੱਚ ਰਹਿਣ ਵਾਲਾ ਵਿਦੇਸ਼ੀ ਮੇਰੇ ਕੋਲ ਸਲਾਹ ਲੈਣ ਆਵੇਗਾ ਤਾਂ ਮੈਂ ਉਸ ਨੂੰ ਜਵਾਬ ਦਿਆਂਗਾ। ਮੈਂ ਉਸ ਨੂੰ ਜਵਾਬ ਦਿਆਂਗਾ ਭਾਵੇਂ ਉਸ ਦੇ ਪਾਸ ਹਾਲੇ ਵੀ ਬੁੱਤ ਹੋਣ ਅਤੇ ਭਾਵੇਂ ਉਸ ਨੇ ਉਨ੍ਹਾਂ ਚੀਜ਼ਾਂ ਨੂੰ ਰੱਖਿਆ ਹੋਇਆ ਹੋਵੇ ਜਿਨ੍ਹਾਂ ਨੇ ਉਸ ਕੋਲੋਂ ਪਾਪ ਕਰਵਾਇਆ ਅਤੇ ਭਾਵੇਂ ਉਹ ਉਨ੍ਹਾਂ ਮੂਰਤੀਆਂ ਦੀ ਉਪਾਸਨਾ ਕਰਦਾ ਹੋਵੇ। ਅਤੇ ਇਹ ਜਵਾਬ ਹੈ ਜੋ ਮੈਂ ਉਨ੍ਹਾਂ ਨੂੰ ਦਿਆਂਗਾ:
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਹਰੇਕ ਜੋ ਇਸਰਾਏਲ ਦੇ ਘਰਾਣੇ ਵਿੱਚੋਂ ਹੈ ਯਾ ਉਨ੍ਹਾਂ ਓਪਰਿਆਂ ਵਿੱਚੋਂ ਜਿਹੜੇ ਇਸਰਾਏਲ ਵਿੱਚ ਰਹਿੰਦੇ ਹਨ ਮੈਥੋਂ ਅੱਡ ਹੁੰਦਾ ਜਾਂਦਾ ਹੈ ਅਤੇ ਆਪਣੇ ਮਨ ਵਿੱਚ ਆਪਣੀਆਂ ਮੂਰਤੀਆਂ ਨੂੰ ਥਾਂ ਦਿੰਦਾ ਹੈ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖਦਾ ਹੈ ਅਤੇ ਨਬੀ ਦੇ ਕੋਲ ਮੇਰੇ ਵਿੱਖੇ ਪੁੱਛਣ ਲਈ ਆਉਂਦਾ ਹੈ ਉਹ ਨੂੰ ਮੈਂ ਯਹੋਵਾਹ ਆਪੇ ਹੀ ਉੱਤਰ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਹਰੇਕ ਜੋ ਇਸਰਾਏਲ ਦੇ ਘਰਾਣੇ ਵਿੱਚੋਂ ਹੈ ਜਾਂ ਉਹਨਾਂ ਓਪਰਿਆਂ ਵਿੱਚੋਂ ਜਿਹੜੇ ਇਸਰਾਏਲ ਵਿੱਚ ਰਹਿੰਦੇ ਹਨ, ਮੇਰੇ ਤੋਂ ਅੱਡ ਹੁੰਦਾ ਜਾਂਦਾ ਹੈ, ਆਪਣੇ ਮਨ ਵਿੱਚ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖਦਾ ਹੈ ਅਤੇ ਨਬੀ ਦੇ ਕੋਲ ਮੇਰੇ ਬਾਰੇ ਪੁੱਛਣ ਲਈ ਆਉਂਦਾ ਹੈ, ਉਹ ਨੂੰ ਮੈਂ ਯਹੋਵਾਹ ਆਪੇ ਹੀ ਉੱਤਰ ਦਿਆਂਗਾ।