Ezekiel 15:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅੰਗੂਰ ਦੀਆਂ ਵੇਲਾਂ ਦੇ ਲੱਕੜ ਦੇ ਟੋਟੇ ਜੰਗਲ ਦੇ ਰੁੱਖਾਂ ਦੇ ਹੋਰ ਟੁਕੜਿਆਂ ਵਰਗੇ ਹੀ ਹਨ। ਲੋਕੀ ਲੱਕੜੀ ਦੇ ਟੁਕੜਿਆਂ ਨੂੰ ਅੱਗ ਵਿੱਚ ਸੁੱਟਦੇ ਹਨ। ਅਤੇ ਅੱਗ ਉਨ੍ਹਾਂ ਨੂੰ ਪੂਰੀ ਤਰ੍ਹਾਂ ਸਾੜ ਦਿੰਦੀ ਹੈ। ਓਸੇ ਤਰ੍ਹਾਂ ਮੈਂ ਯਰੂਸ਼ਲਮ ਦੇ ਰਹਿਣ ਵਾਲੇ ਲੋਕਾਂ ਨੂੰ ਅੱਗ ਵਿੱਚ ਸੁੱਟ ਦਿਆਂਗਾ!” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਿਦਾਂ ਮੈਂ ਜੰਗਲ ਦੇ ਦਰਖ਼ਤਾਂ ਵਿੱਚੋਂ ਅੰਗੂਰ ਦੇ ਦਰਖ਼ਤ ਨੂੰ ਬਾਲਣ ਲਈ ਦਿੱਤਾ ਹੈ ਓਦਾਂ ਹੀ ਯਰੂਸ਼ਲਮ ਦੇ ਵਾਸੀਆਂ ਨੂੰ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਵੇਂ ਮੈਂ ਜੰਗਲ ਦੇ ਰੁੱਖਾਂ ਵਿੱਚੋਂ ਅੰਗੂਰ ਦੇ ਰੁੱਖ ਨੂੰ ਬਾਲਣ ਲਈ ਦਿੱਤਾ ਹੈ, ਉਸੇ ਤਰ੍ਹਾਂ ਹੀ ਯਰੂਸ਼ਲਮ ਦੇ ਵਾਸੀਆਂ ਨੂੰ ਦਿਆਂਗਾ।